ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਸਮਾਜ ਸੇਵਕ ਡਾਕਟਰ ਐਸ ਪੀ ਓਬਰਾਏ ਦੇ ਬਾਰੇ ਵਿਚ ਆ ਰਹੀ ਹੈ। ਇਸ ਖਬਰ ਦੇ ਆਉਣ ਨਾਲ ਘਰ ਘਰ ਵਿਚ ਉਹਨਾਂ ਲਈ ਅਰਦਾਸਾਂ ਹੋ ਰਹੀਆਂ ਹਨ। ਕਿਓੰਕੇ ਡਾਕਟਰ ਸਾਹਿਬ ਇੱਕ ਅਜਿਹੀ ਸਮਾਜ ਸੇਵੀ ਸ਼ਖਸ਼ੀਅਤ ਹਨ ਜਿਹਨਾਂ ਦੇ ਕੰਮਾਂ ਦਾ ਕਰਕੇ ਹਰ ਕੋਈ ਉਹਨਾਂ ਦਾ ਸਤਿਕਾਰ ਕਰਦਾ ਹੈ।ਕਰੋਨਾ ਵਾਇਰਸ ਨੇ ਵਿਸ਼ਵ ਦੇ ਵਿਚ ਹਰ ਕਿਸੇ ਨੂੰ ਪ੍ਰਭਾਵਿਤ ਕੀਤਾ ਹੈਂ। ਹਰ ਦੇਸ਼ ਇਸ ਮਹਾਮਾਰੀ ਦੀ ਚਪੇਟ ਵਿੱਚ ਆਇਆ ਹੋਇਆ ਹੈ। ਇਸ ਮਹਾਮਾਰੀ ਨੇ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ ਹੈ। ਇਸ ਸਮੇਂ ਖਬਰ ਆਈ ਹੈ ਕਿ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਸਮਾਜਸੇਵੀ ਡਾਕਟਰ ਐਸ ਪੀ ਓਬਰਾਏ ਵੀ ਕਰੋਨਾ ਦੀ ਚਪੇਟ ਵਿੱਚ ਆ ਗਏ ਹਨ । ਐਸ ਪੀ ਸਿੰਘ ਉਬਰਾਏ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹੇ ਹਨ।ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਇਸ ਵਕਤ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ। ਡਾਕਟਰ ਉਬਰਾਏ ਵੱਲੋਂ ਜਿੱਥੇ ਭਾਰਤ ਵਿਚ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ, ਉੱਥੇ ਹੀ ਵਿਦੇਸ਼ਾਂ ਤੋਂ ਨੌਜਵਾਨਾਂ ਨੂੰ ਭਾਰਤ ਲਿਆਉਣ ਵਿਚ ਪਹਿਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਡਾਕਟਰ ਉਬਰਾਏ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾ ਦਿੱਤਾ ਗਿਆ ਹੈ। ਸਭ ਵੱਲੋਂ ਉਹਨਾਂ ਦੇ ਛੇਤੀ ਸਿਹਤਯਾਬ ਹੋ ਕੇ ਘਰ ਵਾਪਸ ਆਉਣ ਦੀ ਅਰਦਾਸ ਕੀਤੀ ਜਾ ਰਹੀ ਹੈ।ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ