ਇਸ ਵੇਲੇ ਦੀ ਵੱਡੀ ਖਬਰ ਮਨਜੀਤ ਸਿੰਘ ਜੀ ਕੇ ਦੇ ਬਾਰੇ ਵਿਚ ਆ ਰਹੀ ਹੈ। ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾ ਕੇ ਰਾਖੀ ਹੋਈ ਹੈ ਕੋਈ ਵੱਡਾ ਹੋਵੇ ਜਾਂ ਛੋਟਾ ਹੋਵੇ ਹਰ ਕੋਈ ਇਸ ਦੀ ਚਪੇਟ ਵਿਚ ਆ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰ ਕੇ ਕੀਤੀ।ਮਨਜੀਤ ਸਿੰਘ ਜੀ. ਕੇ. ਨੇ ਪਿਛਲੇ ਦਿਨਾਂ ‘ਚ ਉਨ੍ਹਾਂ ਦੇ ਸੰਪਰਕ ‘ਚ ਆਉਣ ਲੋਕਾਂ ਨੂੰ ਆਪਣਾ ਧਿਆਨ ਰੱਖਣ ਤੇ ਸ਼ੱਕ ਹੋਣ ‘ਤੇ ਆਪਣੀ ਜਾਂਚ ਕਰਾਉਣ ਬਾਰੇ ਵੀ ਕਿਹਾ।ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਸ਼ੇਅਰ ਕਰਦਿਆਂ ਮਨਜੀਤ ਸਿੰਘ ਜੀ. ਕੇ. ਨੇ ਲਿਖਿਆ ਕਿ ਮੇਰੀ ਕੋਵਿਡ-19 ਟੈਸਟ ਦੀ ਰਿਪੋਰਟ ਅੱਜ ,ਕੋਰੋਨਾ ਪਾਜ਼ੇਟਿਵ ਆਈ ਹੈ। ਜਿਸ ਉਪਰੰਤ ਮੈਂ ਆਪਣੇ ਘਰ ਵਿਖੇ ਇਕਾਂਤਵਾਸ ‘ਚ ਰਹਿ ਰਿਹਾ ਹਾਂ।
ਮਸ਼ਹੂਰ ਸਿੱਖ ਲੀਡਰ ਮਨਜੀਤ ਸਿੰਘ ਜੀ ਕੇ ਬਾਰੇ ਆਈ ਮਾੜੀ ਖਬਰ
