ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੇ ਮਸ਼ਹੂਰ ਨੇਤਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਾਰੇ ਵਿਚ ਆ ਰਹੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕੋਰੋਨਾ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਯੂਨੀਅਨ ਮਨਿਸਟਰ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।ਗਡਕਰੀ ਨੇ ਟਵੀਟ ਕਰਦਿਆਂ ਕਿਹਾ ਕਿ, “ਕੱਲ੍ਹ ਮੈਂ ਖੁਦ ਨੂੰ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਅਤੇ ਆਪਣੇ ਡਾਕਟਰ ਨਾਲ ਸਲਾਹ ਕੀਤੀ।”