ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ। ਹੁਣ ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ। ਜਿਥੇ ਆਮ ਆਦਮੀ ਪਾਰਟੀ ਦੇ ਮੁਖ ਲੀਡਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਦੱਸਿਆ ਕਿ ਹਲਕਾ ਬੁਖਾਰ ਹੋਣ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਹ ਆਈਸੋਲੇਟ ਹੋ ਗਏ ਹਨ।ਡਿਪਟੀ ਸੀਐੱਮ ਨੇ ਕਿਹਾ ਕਿ ਫਿਲਹਾਲ ਬੁਖਾਰ ਜਾਂ ਹੋਰ ਕੋਈ ਪ – ਰੇ – ਸ਼ਾ- ਨੀ ਨਹੀਂ ਹੈ। ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਨਾਲ ਜਲਦੀ ਹੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਕੰਮ ‘ਤੇ ਵਾਪਿਸ ਆਵਾਂਗਾ।