ਇਸ ਰੈਲੀ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਸ਼ਿਰਕਤ ਕੀਤੀ। ਇਹ ਟਰੈਕਟਰ ਰੈਲੀ ਖੇਤੀ ਵਿਰੋਧੀ ਬਿੱਲ ਲਈ ਕਿਸਾਨਾਂ ਦੇ ਹੱਕ ਵਿੱਚ ਕੀਤੀ ਗਈ। ਜਿੱਥੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਸੀ , ਉੱਥੇ ਹੀ ਭਾਜਪਾ ਵਰਕਰਾਂ ਵੱਲੋਂ ਵੀ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ ਤੇ ਖੇਤੀ ਵਿਰੁੱਧ ਬਿੱਲ ਦਾ ਵਿਰੋਧ ਕੀਤਾ ਗਿਆ। ਭਾਵੇਂ ਅਕਾਲੀ ਦਲ ਤੇ ਭਾਜਪਾ ਗਠਜੋੜ ਟੁੱਟ ਚੁੱਕਾ ਹੈ । ਪਰ ਕਿਸਾਨ ਵਿਰੋਧੀ ਬਿੱਲ ਬਾਰੇ ਕਿਸਾਨ ਆਪਣੇ ਹੱਕ ਲਈ ਪੰਜਾਬ ਵਿੱਚ ਜਗ੍ਹਾ-ਜਗ੍ਹਾ ਤੇ ਰੋਸ ਪ੍ਰਦਰਸ਼ਨ ਰੋਸ ਮੁਜ਼ਾਹਰੇ ਕਰ ਰਹੇ ਹਨ।ਭਾਜਪਾ ਵੱਲੋਂ ਪਠਾਨਕੋਟ ਵਿੱਚ ਟਰੈਕਟਰ ਰੈਲੀ ਦੌਰਾਨ ਖੇਤੀ ਵਿਰੋਧੀ ਬਿੱਲ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਪੰਜਾਬ ਵਿੱਚ ਬੇਸ਼ਕ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਿਆ ਹੈ।ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਇਕ ਟਰੈਕਟਰ ਰੈਲੀ ਕੱਢੀ ਗਈ ਕੀ,ਕਿਸਾਨਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਸੀ। ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਇਸ ਕਾਨੂੰਨ ਦਾ ਵਿਰੋਧ ਕੀਤਾ। ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕੇ ਸੂਬਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ। ਉਹ ਹੁਣ ਤੱਕ ਪੂਰੇ ਨਹੀਂ ਕੀਤੇ। ਤੇ ਹੁਣ ਜਦੋਂ ਸਾਰੇ ਵਿਸ਼ਵ ਵਿੱਚ ਕਰੋਨਾ ਦੀ ਮਾਰ ਪਈ ਹੈ ।ਤਾਂ ਇਸ ਮਹਾਮਾਰੀ ਦੀ ਆੜ ਵਿੱਚ ਕਿਸਾਨਾਂ ਨੂੰ ਵਰਗਲਾ ਕੇ ਉਨ੍ਹਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੰਜਾਬ ਦੇ ਵਿੱਚ ਕਿਸਾਨਾਂ ਦੀ ਨਰਾਜ਼ਗੀ ਚੱਲ ਰਹੀ ਹੈ ਅਤੇ ਆਪਣੀ ਜ਼ਮੀਨ ਦੀ ਭਾਲ ਕਰ ਰਹੀ ਭਾਜਪਾ ਵੱਲੋਂ ਖੇਤੀ ਕਨੂੰਨਾਂ ਦੇ ਹੱਕ ਵਿੱਚ ਇੱਕ ਰੈਲੀ ਕੀਤੀ ਗਈ। ਭਾਜਪਾ ਕਿਸਾਨਾਂ ਵੱਲੋਂ ਇਸ ਰੈਲੀ ਦੌਰਾਨ ਖੇਤੀ ਕਨੂੰਨਾਂ ਦੇ ਹੱਕ ਵਿੱਚ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ।ਪੰਜਾਬ ਦੇ ਵਿੱਚ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟਣ ਦੇ ਬਾਵਜੂਦ ਵੀ ਕਿਸਾਨ ਲਗਾਤਾਰ ਸੜਕਾਂ ਉਤੇ ਆ ਰਹੇ ਹਨ। ਪੂਰੇ ਦੇਸ਼ ਵਿੱਚ ਇਸ ਕਿਸਾਨ ਵਿਰੋਧੀ ਬਿੱਲ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।