ਕੋਰੋਨਾ ਵਾਇਰਸ ਦਾ ਪ੍ਰਕੋਪ ਸਾਰੇ ਪਾਸੇ ਜੋਰਾਂ ਤੇ ਚਲ ਰਿਹਾ ਹੈ ਪੰਜਾਬ ਵਿਚ ਰੋਜਾਨਾ ਹੀ ਵੱਡੀ ਗਿਣਤੀ ਦੇ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਪੰਜਾਬ ਸਰਕਾਰ ਇਸ ਵਾਇਰਸ ਨੂੰ ਰੋਕਣ ਲਈ ਮੌਕੇ ਮੌਕੇ ਤੇ ਤਰਾਂ ਤਰਾਂ ਦੇ ਐਲਾਨ ਕਰਦੀ ਆ ਰਹੀ ਹੈ। ਹੁਣ ਫਿਰ ਅੱਜ ਪੰਜਾਬ ਸਰਕਾਰ ਨੇ ਪੰਜਾਬ ਲਈ ਵਡੇ ਐਲਾਨ ਕੀਤੇ ਹਨ ਇਸ ਵਾਇਰਸ ਦੀ ਰੋਕਥਾਮ ਦੇ ਲਈ।ਪੰਜਾਬ ਸਰਕਾਰ ਨੇ ਅਨਲਾਕ-4 ਤਹਿਤ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਨ੍ਹਾਂ ਨਿਰਦੇਸ਼ਾਂ ਅਨੁਸਾਰ ਸਕੂਲਾਂ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ 30 ਸਤੰਬਰ ਤਕ ਬੰਦ ਰਹਿਣਗੀਆਂ। ਸਕੂਲਾਂ ਨੂੰ ਆਨਲਾਈਨ ਪੜ੍ਹਾਈ ਤੇ ਹੋਰ ਕੰਮਾਂ ਲਈ 50 ਫ਼ੀਸਦੀ ਸਟਾਫ ਬੁਲਾਉਣ ਦੀ ਇਜਾਜ਼ਤ ਹੋਵੇਗੀ। ਓਪਨ ਏਅਰ ਥੀਏਟਰਾਂ ਖੋਲ੍ਹੇ ਜਾ ਸਕਣਗੇ ਬਸ਼ਰਤੇ ਸਮਾਜਿਕ ਦੂਰੀ ਤੇ ਮਾਸਕ ਪਾਉਣਾ ਜ਼ਰੂਰੀ ਹੋਵੇਗਾ। ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦੋਂਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ। ਸਿਨੇਮਾ ਹਾਲ, ਸਵਿਮਿੰਗ ਪੂਲ, ਮਨੋਰੰਜਨ ਪਾਰਕਾਂ ਤੇ ਸਿਨੇਮਾ ਹਾਲ ਬੰਦ ਰਹਿਣਗੇ। ਇਹ ਹਦਾਇਤਾਂ 21 ਸਤੰਬਰ ਤੋਂ ਲਾਗੂ ਹੋਣਗੀਆਂ।