ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ ਐਤਵਾਰ ਨੂੰ ਸੂਬੇ ‘ਚ ਕੋਈ ਕਰ ਫਿਊ ਨਹੀਂ ਲੱਗੇਗਾ ਪਰ ਦੁਕਾਨਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ‘ਚ ਕੋਈ ਕਰ ਫਿਊ ਨਹੀਂ ਲੱਗੇਗਾ ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਕਰ ਫਿਊ ਲਾਇਆ ਹੋਇਆ ਹੈਪਰ ਇਸ ਐਤਵਾਰ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਛੋਟ ਦਿੱਤੀ ਜਾਵੇਗੀ। ਫੇਸਬੁੱਕ ‘ਤੇ ਕੈਪਟਨ ਨੂੰ ਸਵਾਲ ਲਾਈਵ ਸੈਸ਼ਨ ਦੌਰਾਨ ਅਬੋਹਰ ਦੇ ਇੱਕ ਵਸਨੀਕ ਦੁਆਰਾ ਪ੍ਰਗਟਾਏ ਗਏ ਖਦਸ਼ੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿਚ ਕੋਈ ਔਖ ਪੇਸ਼ ਨਹੀਂ ਆਵੇਗੀ। ਮੁਕਤਸਰ ਦੇ ਇੱਕ ਨਿਵਾਸੀ ਵੱਲੋਂ ਕੀਤੀ ਸ਼ਿਕਾਇਤ ਕਿ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ,ਸ੍ਰੀ ਮੁਕਤਸਰ ਸਾਹਿਬ ਵੱਲੋਂ ਆਨਲਾਈਨ ਸਿੱਖਿਆ ਸਮੂਹ ਵਿੱਚੋਂ ਇੱਕ ਵਿਦਿਆਰਥੀ ਨੂੰ ਫੀਸ ਅਦਾ ਨਾ ਕਰਨ ਕਰਕੇ ਬਾਹਰ ਕੱਢ ਦਿੱਤਾ ਗਿਆ ਹੈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਵੇਰੇ ਹੀ ਡਿਪਟੀ ਕਮਿਸ਼ਨਰ ਨੂੰ ਇਹ ਮਸਲਾ ਸੁਲਝਾਉਣ ਦੇ ਨਿਰਦੇਸ਼ ਦੇ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਸ਼ਿਕਾਇਤਕਰਤਾ ਦੀ ਧੀ ਨੂੰ ਹੁਣ ਕਲਾਸਾਂ ਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਵਾਰਨਿੰਗ ਦਿੰਦਿਆਂ ਕਿਹਾ ਕਿ ਸਕੂਲਾਂ ਵੱਲੋਂ ਕੀਤੀ ਜਾ ਰਹੀ ਅਜਿਹੀ ਮਨ ਮਾਨੀ ਬਰ ਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਕਰੋਨਾ ਔਖ ਦੇ ਚਲਦਿਆਂ ਫੀਸ ਦੀ ਅਦਾਇਗੀ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਹਟਾਇਆ ਨਾ ਜਾਵੇ।

Leave a Reply

Your email address will not be published. Required fields are marked *