ਇਹ ਸਾਲ ਕੁਲ ਲੁਕਾਈ ਲਈ ਬਹੁਤ ਹੀ ਮਾੜਾ ਰਹਿ ਰਿਹਾ ਹੈ। ਇਸ ਸਾਲ ਜਿਥੇ ਕੋਰੋਨਾ ਨੇ ਕਹਿਰ ਵਰਤਾਇਆ ਹੋਇਆ ਹੈ ਓਥੇ ਇਹ ਸਾਲ ਮਨੋਰੰਜਨ ਜਗਤ ਲਈ ਵੀ ਬਹੁਤ ਜਿਆਦਾ ਮਾੜਾ ਰਿਹਾ ਹੈ। ਇਸ ਸਾਲ ਕਈ ਨਾਮਵਰ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਈਆਂ ਹਨ। ਹੁਣ ਇੱਕ ਹੋਰ ਮਾੜੀ ਖਬਰ ਪੰਜਾਬੀ ਇੰਡਸਟਰੀ ਵਿੱਚੋ ਆ ਰਹੀ ਹੈ ਜਿਸ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਮਿਸ ਪੂਜਾ ਦੇ ਪਿਤਾ ਇੰਦਰਪਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ । ਇੰਦਰਪਾਲ ਸਿੰਘ ਦੀ ਉਮਰ ਲਗਭਗ 65 ਸਾਲ ਸੀ । ਖ਼ਬਰਾਂ ਦੀ ਮੰਨੀਏ ਤਾਂ ਮਿਸ ਪੂਜਾ ਦੇ ਪਿਤਾ ਜੀ ਕੁਝ ਦਿਨਾਂ ਤੋਂ ਬਿਮਾਰ ਸਨ ।ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਮਸ਼ਹੂਰ ਪੰਜਾਬੀ ਗਾਇਕ ਮਿਸ ਪੂਜਾ ਦੇ ਘਰੇ ਪਿਆ ਮਾਤਮ ਹੋਈ ਮੌਤ
