ਇੰਡੀਆ ਵਿਚ ਕੀਤੀ ਦਾ ਨਵਾਂ ਬਿੱਲ ਪਾਸ ਕਰਨ ਦੇ ਵਿਰੋਧ ਵਿਚ ਥਾਂ ਥਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਇਸ ਬਿੱਲ ਨੂੰ ਬੰਦ ਕਰਾਉਣਾ ਚਾਹੁੰਦੇ ਹਨ। ਇਸੇ ਬਿੱਲ ਦਾ ਕਰਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਕਿਸਾਨਾਂ ਵਲੋਂ ਇੰਡੀਆ ਬੰਦ ਦਾ ਸਦਾ ਵੀ ਦਿੱਤਾ ਜਾ ਚੁਕਾ ਹੈ। ਹੁਣ ਇੱਕ ਵੱਡੀ ਖਬਰ ਆ ਰਹੀ ਹੈ ਕੇ ਕਿਸਾਨ ਨੇ ਇੱਕ ਵੱਡਾ ਐਲਾਨ 26 ਸਤੰਬਰ ਲਈ ਕਰ ਦਿੱਤਾ ਹੈ।ਖੇਤੀ ਬਿੱਲਾਂ ਵਿਰੁੱਧ ਕਿਸਾਨ ਰੋਹ ਵਧਦਾ ਹੀ ਜਾ ਰਿਹਾ ਹੈ। ਇਸ ਤਹਿਤ ਕਿਸਾਨ ਮਜਦੂਰ ਸੰਗਰਸ਼ ਕਮੇਟੀ ਵੱਲੋਂ ਐਤਵਾਰ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕੇਂਦਰ ਸਰਕਾਰ ਦਾ ਪੁਤਲਾ। ਫੂ- ਕ। ਪ੍ਰਦਰਸ਼ਨ ਕੀਤੇ ਗਏ। ਖੇਤੀ ਬਿੱਲਾਂ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। 26 ਸਤੰਬਰ ਨੂੰ ਰੇਲਾਂ ਦਾ ਚੱਕਾ ਮੁਕੰਮਲ ਜਾਮ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਹੋ ਚੁੱਕੀਆਂ ਹਨ ।
ਗੁਰਦਾਸਪੁਰ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨ ਲੀਡਰਾਂ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਡੁਗਰੀ ਤੇ ਸੁਖਵਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕਰਨ ਵਾਲੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਕਿਉਂਕਿ ਇਹ ਬਿੱਲ ਕਿਸਾਨਾਂ ਤੇ ਮਜ਼ਦੂਰਾਂ ਲਈ ਘਾਤਕ ਹਨ। ਜਿੱਥੇ ਪੰਜਾਬ ਦਾ ਕਿਸਾਨ, ਮਜ਼ਦੂਰ ਸੰਘਰਸ਼ ਕਰ ਰਿਹਾ, ਉੱਥੇ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ।
ਕਿਸਾਨ ਲੀਡਰਾਂ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਬਾਦਲਾਂ ਵੱਲੋਂ ਹੁਣ ਅਸਤੀਫਾ ਦੇ ਕੇ ਲੋਕਾਂ ਵਿੱਚ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਰਚਿਆ ਜਾ ਰਿਹਾ ਹੈ ਕਿਉਂਕਿ ਬਾਦਲ ਪਰਿਵਾਰ ਵੱਲੋਂ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਮਾਂ ਪਹਿਲਾਂ ਇਹ ਆਰਡੀਨੈਂਸ ਕਿਸਾਨੀ ਦੇ ਹੱਕ ਵਿੱਚ ਕਹਿ ਕੇ ਹਮਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਵਿੱਚ ਇਨ੍ਹਾਂ ਦਾ ਦੋਗਲਾ ਚਿਹਰਾ ਹੋ ਗਿਆ ਹੈ।

ਖੇਤੀ ਬਿੱਲ ਤੋਂ ਅੱਕੇ ਹੋਏ ਕਿਸਾਨਾਂ ਨੇ 26 ਸਤੰਬਰ ਲਈ ਕਰਤਾ ਇਹ ਵੱਡਾ ਐਲਾਨ
WhatsApp Group (Join Now)
Join Now