ਟੋਲ ਪਲਾਜਿਆਂ ਤੇ ਬੈਠੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਟੋਲ ਪਲਾਜਿਆਂ ‘ਤੇ ਇਸ ਸਾਲ ਦਸ਼ਹਿਰੇ ਦੇ ਮੌਕੇ ਯਾਨੀ ਐਤਵਾਰ ਨੂੰ ਮੋਦੀ, ਅਡਾਨੀ ਅਤੇ ਅੰਬਾਨੀ ਦੇ ਪੁੱਤਲੇ ਸਾੜੇ ਜਾਣਗੇ।ਕਿਸਾਨ ਆਗੂਆਂ ਨੇ ਮੋਦੀ, ਅਡਾਨੀ ਅਤੇ ਅੰਬਾਨੀ ਨੂੰ ਅੱਜ ਦੇ ਯੁੱਗ ਦਾ ਰਾਵਣ ਕਿਹਾ।ਕਿਸਾਨ ਆਗੂਆਂ ਨੇ ਕਿਹਾ ਕਿ “ਐਤਵਾਰ ਨੂੰ ਦਸ਼ਹਿਰੇ ਦੇ ਤਿਉਹਾਰ ਮੌਕੇ ਦੇਸ਼ ਦੀ ਕਿਸਾਨੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਮੋਦੀ ਰੂਪੀ ਰਾਵਣ ਦੇ ਜਿੱਥੇ ਟੋਲ ਪਲਾਜਿਆਂ ਤੇ ਪੁਤਲੇ ਸਾੜੇ ਜਾਣਗੇ,ਉਥੇ ਹੀ ਜੋ ਲੋਕ ਆਪਣੇ ਪਿੰਡਾਂ ‘ਚ ਹਨ ਉਹ ਆਪਣੇ ਪਿੰਡਾਂ ‘ਚ ਰਹਿ ਕੇ ਮੋਦੀ, ਅਡਾਨੀ ਤੇ ਅੰਬਾਨੀ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕਰਨ।”ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਆਗੂ ਅੰਗਰੇਜ ਸਿੰਘ ਚਾਟੀਵਿੰਡ ਤੇ ਸਾਹਿਬ ਸਿੰਘ ਨੇ ਕਿਹਾ “ਪ੍ਰਧਾਨ ਮੰਤਰੀ ਜੋ ਮਰਜੀ ਕਹੀ ਜਾਵੇ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣੇ ਕਿਸਾਨਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪਵੇਗਾ ਤੇ ਕਿਸਾਨਾਂ ਦਾ ਅੰਦੋਲਨ ਨਿਰੰਤਰ ਜਾਰੀ ਰਹੇਗਾ।”ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |