ਜਦੋਂ covid 19 ਦੇ ਕੇਸਾਂ ਦੀ ਗਿਣਤੀ ਵਧਣੀ ਸ਼ੁਰੂ ਹੋਈ ਸੀ,ਤਾਂ ਇਹ ਗਿਣਤੀ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਚੁੱਕੀ ਸੀ। ਸਰਕਾਰੀ ਹਸਪਤਾਲਾਂ ਦੇ ਵਿੱਚ ਕਰੋਨਾ ਮਰੀਜ਼ਾਂ ਲਈ ਖਾਸ ਵਾਰਡ ਤਿਆਰ ਕੀਤੇ ਗਏ ਸਨ। ਪਰ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਕਾਰਨ ਸਰਕਾਰ ਨੂੰ ਮਰੀਜਾਂ ਦੇ ਇਲਾਜ ਲਈ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨੇ ਪਏ ਸਨ । ਤਾਂ ਜੋ ਕਰੋਨਾ ਮਰੀਜ ਦਾ ਸਹੀ ਢੰਗ ਨਾਲ ਇਲਾਜ ਕੀਤਾ ਜਾ ਸਕੇ। ਹੁਣ ਸਰਕਾਰ ਵੱਲੋਂ ਇਕ ਨਵਾਂ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਾਰੇ covid ਕੇਅਰ ਸੈਂਟਰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋ ਹਸਪਤਾਲਾਂ ਤੋਂ ਬਾਹਰ ਬਣਾਏ ਸਾਰੇ ਕੋਵਿਡ ਕੇਅਰ ਸੈਂਟਰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਸੈਂਟਰਾ ਦੇ ਸਾਰੇ ਕਰੋਨਾ ਮਰੀਜਾਂ ਨੂੰ ਲੈਵਲ 2 ਦੇ ਸਰਕਾਰੀ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।