ਵਿਸ਼ਵ ਵਿਆਪੀ ਪੱਧਰ ‘ਤੇ ਚੱਲ ਰਹੀ ਕੋਰੋਨਾ ਦਾ ਅਸਰ ਚੋਣਾਂ ‘ਤੇ ਵੀ ਪਿਆ ਹੈ। ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਵਿਚ ਸਾਰੀਆਂ ਪਾਰਟੀਆਂ ਆਪਣੀ ਕ-ਮ- ਰ ਕੱਸ ਰਹੀਆਂ ਹਨ। ਵੱਖ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਪਾਰਟੀਆਂ ਆਪਣੇ ਪੱਧਰ ‘ਤੇ ਕੰਮ ਕਰ ਰਹੀਆਂ ਹਨ।ਉੱਥੇ ਹੀ ਕਾਂਗਰਸ ਪਾਰਟੀ ਆਪਣੇ ਸਟਾਰ ਪ੍ਰਚਾਰਕਾਂ ਦੇ ਨਾਲ ਮੱਧ ਪ੍ਰਦੇਸ਼ ਵਿਚ ਪ੍ਰਚਾਰ ਕਰੇਗੀ। ਮੱਧ ਪ੍ਰਦੇਸ਼ ਕਾਂਗਰਸ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਬਕਾ ਕ੍ਰਿਕਟਰ ਅਤੇ ਲਾਫਟਰ ਕਿੰਗ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 28 ਅਕਤੂਬਰ ਤੋਂ ਹੋਣ ਜਾ ਰਹੀਆਂ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਰੈਲੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ।ਇਸ ਰੈਲੀ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸਿੱਧੂ ਨੂੰ ਛੱਡ ਕੇ ਕਾਂਗਰਸ ਦੇ ਕਈ ਹੋਰ ਸਟਾਰ ਪ੍ਰਚਾਰਕ ਰਾਹੁਲ ਗਾਂਧੀ, ਸੋਨੀਆ ਗਾਂਧੀ, ਮਨਮੋਹਨ ਸਿੰਘ, ਗ਼ੁਲਾਮ ਨਬੀ ਆਜ਼ਾਦ, ਪ੍ਰਿਯੰਕਾ ਗਾਂਧੀ, ਮੀਰਾ ਕੁਮਾਰ, ਮਦਨ ਮੋਹਨ ਝਾਅ, ਸਦਾਨੰਦ ਸਿੰਘ, ਤਾਰਿਕ ਅਨਵਰ, ਸ਼ਤਰੂਘਨ ਸਿਨ੍ਹਾ, ਅਸ਼ੋਕ ਗਹਿਲੋਤ, ਕੈਪਟਨ ਅਮਰਿੰਦਰ ਸਿੰਘ, ਭੂਪੇਸ਼ ਬਘੇਲ ਅਤੇ ਰਣਦੀਪ ਸੂਰਜੇਵਾਲਾ ਨੂੰ ਸ਼ਾਮਿਲ ਕੀਤਾ ਗਿਆ ਸੀ। ਪਰ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮੱਧ ਪ੍ਰਦੇਸ਼ ਦੇ ਕਾਂਗਰਸ ਦੇ ਉਮੀਦਵਾਰਾ ਦੀ ਭਾਰੀ ਮੰਗ ‘ਤੇ ਸਟਾਰ ਪ੍ਰਚਾਰਕਾਂ ਦੀ ਸੂਚੀ ਦੇ ਵਿੱਚ ਉਨ੍ਹਾਂ ਦਾ ਨਾਮ ਦਰਜ ਕੀਤਾ ਗਿਆ।ਸਿੱਧੂ ਵੱਲੋਂ ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ ਉਪ ਚੋਣਾਂ ਦੀ ਪ੍ਰਚਾਰ ਰੈਲੀ ਦੀ ਲਿਸਟ ਵਿੱਚ ਸ਼ਾਮਲ ਹੋਣਾ ਕਿਤੇ ਨਾ ਕਿਤੇ ਇਸ ਗੱਲ ਦਾ ਸਬੂਤ ਮਿਲਦਾ ਹੈ ਕਿ ਉਹ ਭਵਿੱਖ ਵਿੱਚ ਕਾਂਗਰਸ ਪਾਰਟੀ ਨਾਲ ਹੀ ਜੁੜੇ ਰਹਿਣਗੇ।