ਉਸ ਦਿਨ ਤੋਂ ਹੀ ਭਾਰਤ ਵਿਚ ਹੀ ਨਹੀਂ ,ਵਿਦੇਸ਼ਾਂ ਦੇ ਵਿੱਚ ਵੀ ਇਸ ਖੇਤੀ ਕਾਨੂੰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਚ ਵੀ ਜਗ੍ਹਾ-ਜਗ੍ਹਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਤੇ ਹੁਣ ਪੰਜਾਬ ਦੇ ਵਿੱਚ ਅੱਕੇ ਹੋਏ ਕਿਸਾਨਾਂ ਨੇ ਇਕ ਵੱਡਾ ਐਲਾਨ ਕੀਤਾ ਹੈ ,ਜਿਸ ਨੂੰ ਸੁਣ ਕੇ ਸਭ ਹੈਰਾਨ ਹਨ।ਪੰਜਾਬ ਦੇ ਵਿਚ ਜਿਥੇ ਕਾਂਗਰਸ ਤੇ ਭਾਜਪਾ ਵੱਲੋਂ ਟਰੈਕਟਰ ਰੈਲੀ ਕੀਤੀ ਗਈ। ਉਥੇ ਹੀ ਪੰਜਾਬ ਦੇ ਕਿਸਾਨਾ ਨੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਇਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ ਆਪਣਾ ਰੋਸ ਜ਼ਾਹਿਰ ਕਰਦੇ ਹੋਏ ‘ਰੇਲ ਰੋਕੋ’ ਸੰਘਰਸ਼ ਵਧਾ ਦਿੱਤਾ ਗਿਆ ਹੈ, ਇਹ ਸੰਘਰਸ਼ 8 ਅਕਤੂਬਰ ਤੱਕ ਚੱਲੇਗਾ। ਕਿਸਾਨ ਕਾਫੀ ਦਿਨਾਂ ਤੋਂ ਆਪਣਾ ਇਹ ਸੰਘਰਸ਼ ਜਾਰੀ ਰੱਖ ਰਹੇ ਹਨ।ਨਹੀਂ ਤਾਂ ਪੰਜਾਬ ਦੇ ਵਿੱਚ 5 ਅਕਤੂਬਰ ਨੂੰ ਰੇਲ ਰੋਕੋ ਸੰਘਰਸ਼ ਖ਼ਤਮ ਕਰ ਦਿੱਤਾ ਜਾਣਾ ਸੀ। ਪੰਜਾਬ ਕਿਸਾਨਾਂ ਨੇ ਐਲਾਨ ਕੀਤਾ ਹੈਕਿ ਉਹ ਅੰਮ੍ਰਿਤਸਰ ਦੇ ਪਿੰਡ ਦੇਵੀਦਾਸਪੁਰਾ ਵਿੱਚ ਇਹ ਰੇਲ ਰੋਕੋ ਸੰਘਰਸ਼ ਜਾਰੀ ਰੱਖਣਗੇ। ਕਿਸਾਨਾਂ ਨੇ ਖੇਤੀ ਕਨੂੰਨਾਂ ਖਿਲਾਫ਼ ਮੋਮਬੱਤੀ ਮਾਰਚ ਵੀ ਕੱਢਿਆ।ਇਹੋ ਜਿਹੇ ਰੋਸ ਪ੍ਰਦਰਸ਼ਨ ਪੰਜਾਬ ਦੇ ਵਿੱਚ ਵੱਖ-ਵੱਖ ਜਗ੍ਹਾ ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹਨ।ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵੱਲੋਂ, ਪੰਜਾਬੀ ਕਲਾਕਾਰਾ ਵੱਲੋ ,ਕਿਸਾਨ ਵੀਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਕਮੇਟੀ ਦੇ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ ਲੋਕਾਂ ਦੁਆਰਾ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਬਿਲ ਸੰਸਦ ਵਿਚ ਪੇਸ਼ ਕਰ ਕੇ ਪਾਸ ਕਰਨ ਤੋਂ ਪਹਿਲਾਂ ਇਨ੍ਹਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੀਦਾ ਸੀ।ਅਸੀਂ ਇਸ ਬਿੱਲ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕਰ ਰਹੇ ਹਾਂ ,ਤੇ ਮੋਮਬੱਤੀ ਮਾਰਚ ਵੀ ਕੱਢਿਆ ਜਾਵੇਗਾ। ਸਾਡਾ ਇਹ ਸੰਘਰਸ਼ ਉਦੋਂ ਤੱਕ ਚੱਲਦਾ ਰਹੇਗਾ ,ਜਦੋਂ ਤੱਕ ਸਰਕਾਰ ਇਸ ਖੇਤੀ ਕਾਨੂੰਨ ਨੂੰ ਵਾਪਸ ਨਹੀਂ ਲੈ ਲੈਂਦੀ ।ਸਾਡਾ ਇਹ ਰੇਲ ਰੋਕੋ ਸੰਘਰਸ਼ ਇਸੇ ਤਰ੍ਹਾਂ 8 ਅਕਤੂਬਰ ਤੱਕ ਜਾਰੀ ਰਹੇਗਾ।