ਖੇਤੀਬਾੜੀ ਨਾਲ ਸਬੰਧਤ ਬਿੱਲਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬਾ ਹਰਸਿਮਰਤ ਬਾਦਲ ਨੂੰ ਵਿਦੇਸ਼ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਥਰੂਰ ਜਾਣਕਾਰੀ ਅਤੇ ਤਕਨਾਲੋਜੀ ਦੇ ਮਾਮਲਿਆਂ ਬਾਰੇ ਸਥਾਈ ਕਮੇਟੀ ਦੀ ਪ੍ਰਧਾਨਗੀ ਕਰਦੇ ਰਹਿਣਗੇ।ਦੱਸਣਯੋਗ ਹੈ ਕਿ ਥਰੂਰ ਨੇ ਫੇਸਬੁੱਕ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਸੀ। ਉਨ੍ਹਾਂ ਜੰਮੂ ਕਸ਼ਮੀਰ ਵਿਚ 4ਜੀ ਇੰਟਰਨੈੱਟ ਸੇਵਾ ਬੰਦ ਕਰਨ ਦਾ ਮੁੱਦਾ ਵੀ ਉਠਾਇਆ ਸੀ ਤੇ ਕਮੇਟੀ ਦੇ ਭਾਜਪਾ ਮੈਂਬਰਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨਾਲ ਤਾਲਮੇਲ ਕਰ ਕੇ ਕਈ ਨਵੇਂ ਸਿਰਿਓਂ ਗਠਿਤ ਸਥਾਈ ਸੰਸਦੀ ਕਮੇਟੀਆਂ ਦੀ ਬਣਤਰ ਦਾ ਐਲਾਨ ਕੀਤਾ ਹੈ।
ਮੰਤਰੀ ਦੇ ਅਸਤੀਫੇ ਤੋਂ ਬਾਅਦ ਹੁਣ ਹਰਸਿਮਰਤ ਬਾਦਲ ਨੂੰ ਮਿਲਿਆ ਇਹ ਅਹੁਦਾ
