ਬੀਤੇ ਦਿਨੀਂ ਜਿੱਥੇ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਹਟਾ ਦਿੱਤਾ ਗਿਆ ਸੀ ਉੱਥੇ ਹੁਣ ਕੈਪਟਨ ਦੀ ਸੂਬਾ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਗ੍ਹਾ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਇੱਕ ਨਵੀਂ ਸਕਾਲਰਸ਼ਿਪ ਜਲਦ ਹੀ ਸ਼ੁਰੂ ਕਰੇਗੀ। ਮੰਗਲਵਾਰ ਨੂੰ ਇਸ ਗੱਲ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਕੀਤਾ ਗਿਆ।ਕੈਪਟਨ ਨੇ ਕਿਹਾ ਕਿ ਅਸੀਂ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਉਚੇਚੀ ਵਿਦਿਆ ਹਾਸਿਲ ਕਰਨ ਦੇ ਰਸਤੇ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕਰ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਾਂਗੇ। ਜੋ ਬੱਚੇ ਭਾਰਤ ਸਰਕਾਰ ਦੁਆਰਾ ਵਜੀਫਾ ਸਕੀਮ ਵਾਪਸ ਲੈਣ ਕਾਰਨ ਵਾਂਝੇ ਰਹਿ ਗਏ ਸਨ ਉਨ੍ਹਾਂ ਅੰਦਰ ਇੱਕ ਨਵੀਂ ਆਸ ਦੀ ਕਿਰਨ ਜਾਗ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਇਸ ਸਕੀਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਹੈ ਤਾਂ ਜੋ ਕੋਈ ਵੀ ਗਰੀਬ ਬੱਚਾ ਉਚੇਚੀ ਵਿੱਦਿਆ ਤੋਂ ਵਾਂਝਾ ਨਾ ਰਹਿ ਸਕੇ।