ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ਮਿਊਂਸਪਲ ਕਮਿਸ਼ਨਰ ਦਰਮਨ (ਨਾਰਵੇ) ਨੇ ਕਈ ਸਾਲਾਂ ਦੀ ਜੱਦੋ-ਜਹਿਦ ਪਿੱਛੋਂ ਪੱਗ ਬੰਨ੍ਹਣ ਦੇ ਵਿਸ਼ੇਸ਼ ਸਟਾਈਲ ਸਬੰਧੀ ਸਰਕਾਰ ਤੋਂ ਆਪਣੀ ਮੰਗ ਮੰਨਵਾਉਣ ‘ਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਅਪਣੇ ਗ੍ਰਹਿ ਸਰਹਿੰਦ ਵਿਖੇ ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ਸਰਹਿੰਦ ਨੇ ਦੱਸਿਆ ਕਿ ਨਾਰਵੇ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਕੰਨਾਂ ਤੋਂ ਦਸਤਾਰ ਚੁੱਕ ਕੇ ਪਾਸਪੋਰਟ ਉੱਤੇ ਫ਼ੋਟੋ ਲਵਾਉਣ ਲਈ ਕਾਨੂੰਨ ਪਾਸ ਕੀਤਾ ਤਾਂ ਸਿੱਖ ਭਾਈਚਾਰੇ ਨੇ ਦਸਤਾਰ ਦੀ ਬੇਅਦਬੀ ਮਹਿਸੂਸ ਕੀਤੀ। ਅੰਮਿ੍ਤਪਾਲ ਸਿੰਘ ਨੇ ਮਿਸ਼ਨ ਸਿੱਖ ਜਥੇਬੰਦੀ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਇਸ ਫ਼ੈਸਲੇ ਦੀ ਵਿਰੋ ਧਤਾ ਕੀਤੀ ਅਤੇ
ਇਹ ਫ਼ੈਸਲਾ ਬਦਲਣ ਲਈ ਸਰਕਾਰ ਨਾਲ ਲਗਾਤਾਰ ਰਾਬਤਾ ਰੱਖਿਆ। ਲੰਬੀ ਜੱਦੋ-ਜਹਿਦ ਮਗਰੋਂ ਸਰਕਾਰ ਨੇ ਹੁਣ ਕਾਨੂੰਨ ‘ਚ ਤਬਦੀਲੀ ਕੀਤੀ ਹੈ। ਨਵੇਂ ਕਾਨੂੰਨ ਅਨੁਸਾਰ ਸਿੱਖ ਭਾਈਚਾਰਾ ਆਪਣੀ ਦਸਤਾਰ ਦੀ ਸ਼ਾਨ ਨੂੰ ਕਾਇਮ ਰੱਖ ਕੇ ਪਾਸਪੋਰਟ ‘ਤੇ ਫੋਟੋ ਲਾ ਸਕੇਗਾ। ਦੱਸ ਦਈਏ ਕਿ ਨਵੇਂ ਕਾਨੂੰਨ ਬਾਰੇ ਨਾਰਵੇ ਦੀ ਕਾਨੂੰਨ ਮੰਤਰੀ ਮੋਨਿਕਾ ਮੇਲਾਂਦ, ਸੱਭਿਆਚਾਰ ਮੰਤਰੀ ਅਤੇ ਫੈਮਿਲੀ ਮੰਤਰੀ ਨੇ ਗੁਰਦੁਆਰਾ
ਸ੍ਰੀ ਗੁਰੂ ਨਾਨਕ ਦੇਵ ਜੀ, ਓਸਲੋ ਵਿਖੇ ਉਕਤ ਫ਼ੈਸਲੇ ਦਾ ਐਲਾਨ ਕੀਤਾ। ਮਿਊਂਸਪਲ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਅਤੇ ਸਿੱਖ ਪਤਵੰਤਿਆਂ ਨੇ ਇਸ ਲਈ ਨਾਰਵੇ ਸਰਕਾਰ ਦਾ ਧੰਨਵਾਦ ਕੀਤਾ।ਦੱਸ ਦਈਏ ਕਿ ਯੂਰਪ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਸਿੱਖ ਭਾਈਚਾਰੇ ਦੇ ਲੋਕੀ ਵਸਦੇ ਹਨ। ਜੋ ਬਾਹਰਲੇ ਮੁਲਕਾਂ ਚ ਦਸਤਾਰ ਨੂੰ ਵੱਡੇ ਪੱਧਰ ਤੇ ਮਾਣ ਦਿਵਾ ਰਹੇ ਹਨ। ਜਿਸ ਨਾਲ ਦਸਤਾਰ ਤੇ ਪੰਜਾਬੀਆਂ ਨੂੰ ਵੱਖਰੀ ਪਛਾਣ ਮਿਲੀ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
ਪੰਜਾਬੀਆਂ ਲਈ ਇਸ ਦੇਸ਼ ਤੋਂ ਆਈ ਵੱਡੀ ਖਬਰ
