ਜਿਨ੍ਹਾਂ ਨੂੰ ਸੁਣ ਕੇ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਕਾਫੀ ਦਿਨਾਂ ਤੋਂ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ, ਜਿਸ ਦੇ ਤਹਿਤ ਰੇਲ ਆਵਾਜਾਈ ਨੂੰ ਵੀ ਠੱਪ ਕੀਤਾ ਗਿਆ ਹੈ। ਜਿਸ ਦਾ ਅਸਰ ਪੰਜਾਬ ਦੇ ਵਿਚ ਹੁਣ ਆਮ ਦੇਖਣ ਨੂੰ ਮਿਲ ਰਿਹਾ ਹੈ। ਮਾਲਗੱਡੀਆਂ ਦੇ ਨਾ ਆਉਣ ਕਾਰਨ ਪੰਜਾਬ ਵਿੱਚ ਕਈ ਚੀਜ਼ਾਂ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਪਹਿਲਾ ਹੀ ਪੰਜਾਬ ਦੇ ਲੋਕ ਇਹੋ ਜਿਹੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।ਉੱਪਰ ਦੀ ਕੋਈ ਨਾ ਕੋਈ ਇਹੋ ਜਿਹੀ ਘਟਨਾ ਘਟ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ।ਹਰ ਇਨਸਾਨ ਆਪਣੀ ਰੋਜ਼ੀ ਰੋਟੀ ਲਈ ਕਮਾਈ ਦਾ ਸਾਧਨ ਲੱਭਦਾ ਹੈ। ਜਿਸ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕੇ। ਕੰਮ ਦੇ ਦੌਰਾਨ ਕਦੇ ਕਦੇ ਇਨਸਾਨ ਨਾਲ ਇਹੋ ਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਸ ਦਾ ਅਸਰ ਪੂਰੇ ਪਰਿਵਾਰ ਤੇ ਪੈਂਦਾ ਹੈ। ਅਜਿਹਾ ਹੀ ਹਾਦਸਾ ਫਿਰੋਜ਼ਪੁਰ ਦੇ ਗੰਗਾਨਗਰ ਹਾਈਵੇ ਤੇ ਵਾਪਰਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਉਸ ਸਮੇਂ ਦੀ ਹੈ ਜਦੋਂ ਇਕ ਟਰਾਲੀ ਦੀ ਹੁਕ ਨੂੰ ਵੈਲਡਿੰਗ ਕਰਨ ਦਾ ਕੰਮ ਚੱਲ ਰਿਹਾ ਸੀ। ਅਚਾਨਕ ਸਪਾਰਕ ਹੋਣ ਕਾਰਣ ਟਰਾਲੀ ਵਿੱਚ ਪਈ ਪਰਾਲੀ ਨੂੰ ਅੱਗ ਲੱਗ ਗਈ।ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗਡੀਆਂ ਨੇ ਪਹੁੰਚ ਕੇ ਪ੍ਰਸ਼ਾਸਨ ਅਤੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ। ਪਰ ਦੁੱਖ ਦੀ ਗੱਲ ਇਹ ਹੈ ਕਿ ਉਸ ਸਮੇਂ ਤੱਕ ਸਾਰੀ ਟਰਾਲੀ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਚੁੱਕੀ ਸੀ।ਇਹ ਘਟਨਾ ਇਕ ਪੈਟਰੋਲ ਪੰਪ ਦੇ ਸਾਹਮਣੇ ਹੋਈ ਹੈ। ਦੱਸਣ ਮੁਤਾਬਕ ਉਸ ਵੇਲੇ ਅੱਗ ਦੇ ਭਾਂਬੜ ਮਚ ਗਏ,ਜਦੋਂ ਪਰਾਲੀ ਨਾਲ ਭਰੀ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਇਹ ਸਾਰਾ ਹਾਦਸਾ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਵਾਪਰਿਆ। ਬਾਅਦ ਵਿਚ ਇਸ ਸੜਦੀ ਹੋਈ ਪਰਾਲੀ ਨਾਲ ਭਰੀ ਟਰਾਲੀ ਨੂੰ ਪੈਟਰੋਲ ਪੰਪ ਤੋਂ ਅੱਗੇ ਕੀਤਾ ਗਿਆ। ਤਾਂ ਜੋ ਇਕ ਵੱਡਾ ਹਾਦਸਾ ਹੋਣ ਤੋਂ ਬਚਾਅ ਕੀਤਾ ਜਾ ਸਕੇ। ਇਸ ਘਟਨਾ ਕਾਰਨ ਪੈਟਰੋਲ ਪੰਪ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।