ਇਸ ਦੀ ਵਜ੍ਹਾ ਕਰਕੇ ਦੇਸ਼ ਦੇ ਸਾਰੇ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਤਾਂ ਜੋ ਇਸ ਵਾਇਰਸ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ ਇਸ ਸਮੇਂ ਦੇ ਦੌਰਾਨ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜਾਇਆ ਜਾ ਰਿਹਾ ਹੈ। ਪਰ ਹੁਣ ਸਕੂਲਾਂ ਨੂੰ ਖੋਲਣ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ।ਦੇਸ਼ ‘ਚ ਕੋਰੋਨਾ ਮਹਾਮਾਰੀ ਰੁੱਕਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ ਇਹ ਵੀ ਸਾਫ਼ ਹੋ ਗਿਆ ਹੈ ਕਿ ਬਹੁਤ ਲੰਬੇ ਸਮੇਂ ਤਕ ਸਾਰਾ ਕੁਝ ਬੰਦ ਨਹੀਂ ਰੱਖਿਆ ਜਾ ਸਕਦਾ। ਇਹੀ ਕਾਰਨ ਹੈ ਕਿ ਹੌਲੀ-ਹੌਲੀ ਜ਼ਿੰਦਗੀ ਨੂੰ ਪੱਟੜੀ ‘ਤੇ ਲਿਆਉਣ ਦੀ ਕਵਾਯਦ ਹੋ ਰਹੀ ਹੈ। ਇਸ ਕਵਾਯਦ ਦਾ ਹਿੱਸਾ ਹੈ ਸਕੂਲ ਖੋਲ੍ਹਣ ਦੀ ਕੋਸ਼ਿਸ਼। ਕੇਂਦਰ ਸਰਕਾਰ ਵੱਲੋਂ ਅਨਲਾਕ 4.0 ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕੁਝ ਸੂਬਿਆਂ ਨੇ ਆਪਣੇ ਇੱਥੇ 21 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਹੁਣ 9 ਤੋਂ 12ਵੀਂ ਦੀ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਹਾਲਾਤ ਠੀਕ ਰਹੇ ਤਾਂ ਬਾਕੀ ਜਮਾਤਾਂ ਸ਼ੁਰੂ ਕਰਨ ‘ਤੇ ਵਿਚਾਰ ਹੋਵੇਗਾ।ਇਨ੍ਹਾਂ ਸੂਬਿਆਂ ‘ਚ ਹੋ ਰਹੀ ਸਕੂਲ ਖੋਲ੍ਹਣ ਦੀ ਕੋਸ਼ਿਸ਼– ਮੱਧਪ੍ਰਦੇਸ਼ – ਅਸਾਮ – ਆਂਧ੍ਰ ਪ੍ਰਦੇਸ਼ – ਦਿੱਲੀ – ਹਰਿਆਣਾ – ਝਾਰਖੰਡ। ਜੇਕਰ ਇਥੇ ਸਭ ਕੁਝ ਠੀਕ ਰਿਹਾ ਤਾਂ ਉਮੀਦ ਕੀਤੀ ਜਾ ਰਹੀ ਹੈ ਕੇ ਬਾਕੀ ਥਾਵਾਂ ਤੇ ਵੀ ਸਕੂਲਾਂ ਨੂੰ ਖੋਲਿਆ ਜਾ ਸਕਦਾ ਹੈ।