ਬਾਦਲਾਂ ਨੂੰ ਝਟਕਾ ਦੇਣ ਲਈ ਮੋਦੀ ਨੇ ਲਾਇਆ ਇਹ ਜੁਗਾੜ

ਇਹੋ ਜਿਹੇ ਅੰਦੋਲਨਾਂ ਦੇ ਚੱਲਦੇ ਹੋਏ ਕੁਛ ਹੋਰ ਮਾਮਲੇ ਵੀ ਉਭਰ ਕੇ ਸਾਹਮਣੇ ਆ ਰਹੇ ਹਨ। ਜਿੱਥੇ ਪੰਜਾਬ ਦੇ ਵਿੱਚ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ। ਉੱਥੇ ਐਸ.ਜੀ.ਪੀ.ਸੀ. ਦੀਆਂ ਚੋਣਾਂ ਨੂੰ ਲੈ ਕੇ ਕੁਝ ਨਵੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਪੰਜਾਬ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਐਸ. ਐਸ. ਸਰਾਂ ਨੂੰ ਗੁਰਦੁਆਰਾ ਚੋਣ ਕਮਿਸ਼ਨ ਦਾ ਚੀਫ਼ ਕਮਿਸ਼ਨਰ ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਪੰਜਾਬ ਦੇ ਵਿੱਚ 2016 ਤੋਂ ਲਟਕਦੀਆਂ ਆ ਰਹੀਆਂ ਐਸ .ਜੀ .ਪੀ. ਸੀ. ਦੀਆਂ ਆਮ ਚੋਣਾਂ ਹੁਣ ਬਹੁਤ ਹੀ ਜਲਦ ਕਰਵਾਉਣ ਜਾ ਰਹੀ ਹੈ। ਕੇਂਦਰ ਸਰਕਾਰ ਇਸ ਸਬੰਧੀ ਤੇਜ਼ੀ ਨਾਲ ਸਰਗਰਮ ਹੋ ਰਹੀ ਹੈ,ਕਿਹਾ ਜਾ ਰਿਹਾ ਹੈ ਕਿ ਅਗਰ ਸਭ ਕੁਝ ਠੀਕ ਰਿਹਾ ਤਾਂ ਇਹ ਚੋਣਾਂ 6 ਮਹੀਨਿਆਂ ਦੇ ਅੰਦਰ ਕਰਵਾਈਆਂ ਜਾਣਗੀਆਂ।ਇਸ ਤੋਂ ਪਹਿਲਾਂ ਉਹ 2011 ਦੇ ਵਿੱਚ ਐਸ.ਜੀ.ਪੀ.ਸੀ. ਦੀਆਂ ਆਮ ਚੋਣਾਂ ਹੋਈਆਂ ਸਨ। 2016 ਦੇ ਵਿਚ ਕੁੱਝ ਵਿਵਾਦਾਂ ਦੇ ਕਾਰਣ ਇਹ ਚੋਣਾਂ ਲਟਕ ਗਈਆਂ ਸਨ।ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਇਹ ਆਮ ਚੋਣਾਂ ਹੀ ਬਾਦਲ ਪਰਿਵਾਰ ਦੀਆਂ 2022 ਦੀਆਂ ਚੋਣਾਂ ਦੀ ਦਸ਼ਾ ਅਤੇ ਦਿਸ਼ਾ ਤੈਅ ਕਰਨਗੀਆਂ।ਪੰਜਾਬ ਦੇ ਵਿੱਚ ਪਹਿਲਾਂ ਹੀ ਭਾਜਪਾ ਤੇ ਅਕਾਲੀ ਦਲ ਗਠਜੋੜ ਟੁੱਟ ਚੁੱਕਾ ਹੈ, ਖੇਤੀ ਕਨੂੰਨਾਂ ਨੂੰ ਲੈ ਕੇ ਅਕਾਲੀ ਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਾਰਾਜ਼ਗੀ ਹੈ। ਤੇ ਹੁਣ ਐਸ.ਜੀ.ਪੀ.ਸੀ. ਦੀਆਂ ਚੋਣਾਂ ਵਿੱਚ ਭਾਜਪਾ ਅਕਾਲੀ ਦਲ ਨੂੰ ਸਬਕ ਸਿਖਾਉਣ ਲਈ ਆਪਣੀ ਤਾਕਤ ਦੀ ਵਰਤੋਂ ਕਰ ਸਕਦੀ ਹੈ। ਉੱਧਰ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਭਾਜਪਾ ਦਾ ਐਸ.ਜੀ.ਪੀ.ਸੀ. ਦੀਆਂ ਚੋਣਾਂ ਨਾਲ ਕੋਈ ਲੈਣ ਦੇਣ ਨਹੀਂ ਹੈ । ਪੰਥਕ ਹਲਕਿਆਂ ਨਾਲ ਜੁੜੇ ਹੋਏ ਕੁਝ ਲੋਕਾਂ ਦਾ ਕਹਿਣਾ ਹੈ ਕਿ ਫਰਵਰੀ ਮਾਰਚ 2021 ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਹੋ ਸਕਦੀਆਂ ਹਨ।

Leave a Reply

Your email address will not be published. Required fields are marked *