ਵਿਰੋਧ ਕਰਨ ਲਈ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕਰਕੇ ਅੱਜ ਪੰਜਾਬ ਨੂੰ ਪੂਰਨ ਤੋਰ ਤੇ ਮੁਕੰਮਲ ਬੰਦ ਕੀਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਪੂਰਾ ਸਾਥ ਮਿਲਿਆ ਅਤੇ ਪੰਜਾਬ ਮੁਕੰਮਲ ਬੰਦ ਰਿਹਾ। ਕਿਸਾਨ ਬਿੱਲ ਵਿਰੋਧ ਨੂੰ ਦੇਖਣ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੀਨ ਦਿਆਲ ਉਪਾਧਿਆਏ ਪੇਂਡੂ ਕੌਸ਼ਲਿਆ ਯੋਜਨਾ ਦੇ ਸਥਾਪਨਾ ਦਿਵਸ ਮੌਕੇ ਉਨ੍ਹਾਂ ਦੀ ਜਯੰਤੀ ਮੌਕੇ ਹਿੱਸਾ ਲਿਆ ਇਸ ਪ੍ਰੋਗਰਾਮ ਵਿੱਚ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਏ। ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮੌਕੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ, ਇਕ ਰਾਸ਼ਟਰ ਸਮਾਜ ਦੇ ਰੂਪ ਵਿੱਚ ਭਾਰਤ ਨੂੰ ਬਿਹਤਰ ਬਣਾਉਣ ਲਈ ਦੀਨ ਦਿਆਲ ਜੀ ਦਾ ਯੋਗਦਾਨ ਪੀੜੀਆਂ ਨੂੰ ਪ੍ਰੇਰਿਤ ਕਰਨ ਵਾਲਾ ਹੈ।
ਕਿਸਾਨਾਂ ਦੇ ਵਿਰੋਧ ਦੇ ਬਾਅਦ ਆਖਰ ਮੋਦੀ ਦਾ ਆਇਆ ਇਹ ਵੱਡਾ ਬਿਆਨ
