ਨਵਜੋਤ ਸਿੱਧੂ ਨੇ ਮੈਦਾਨ ‘ਚ ਉਤਰਨ ਦੀ ਪੂਰੀ ਤਿਆਰੀ ਖਿੱਚ ਲਈ ਹੈ, ਜਿਸ ਦੇ ਤਹਿਤ ਉਹ ਅੱਜ ਕਿਸਾਨਾਂ ਨਾਲ ਸੜਕਾਂ ‘ਤੇ ਉਤਰਦੇ ਹੋਏ ਅੰਮ੍ਰਿਤਸਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕਰਨਗੇ।ਨਵਜੋਤ ਸਿੱਧੂ ਬੁੱਧਵਾਰ ਨੂੰ ਆਪਣੇ ਹਮਾਇਤੀਆਂ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਧਰਨੇ ‘ਤੇ ਬੈਠਣਗੇ। ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਕਾਲਾ ਕਾਨੂੰਨ ਦੱਸਿਆ ਹੈ। ਨਵਜੋਤ ਸਿੱਧੂ ਨੇ ਸਰਕਾਰ ‘ਤੇ ਤੰਜ ਕੱਸਦੇ ਹੋਏ ਟਵੀਟ ਕਰਕੇ ਕਿਹਾ ਹੈ,”ਆਵਾਜ਼-ਏ-ਕਿਸਾਨ ਜਿਨੇਂ ਹਮ ਹਾਰ ਸਮਝੇ ਥੇ ਗਲਾ ਅਪਨਾ ਸਜਾਨੇ ਕੋ, ਵਹੀਂ ਅਬ ਨਾਗ ਬਨ ਬੈਠੇ ਹਮਾਰੇ ਕਾਟ ਖਾਨੇ ਕੋ”।ਦੱਸ ਦੇਈਏ ਕਿ ਨਵਜੋਤ ਸਿੱਧੂ ਵੱਲੋਂ ਭੰਡਾਰੀ ਪੁਲ ਤੋਂ ਲੈ ਕੇ ਹਾਲ ਬਾਜ਼ਾਰ ਤੱਕ ਮਾਰਚ ਕੱਢਿਆ ਜਾਵੇਗਾ |ਇਹ ਵੀ ਦੱਸਣਯੋਗ ਹੈ ਕਿ ਪੰਜਾਬ ‘ਚ ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ।
ਖੇਤੀ ਬਿੱਲਾਂ ਦੇ ਵਿਰੋਧ ਚ’ ਕਿਸਾਨਾਂ ਦੇ ਹੱਕ ਵਿਚ ਨਵਜੋਤ ਸਿੱਧੂ ਕਰਨਗੇ ਇਹ ਵੱਡਾ ਕੰਮ
