ਪੰਜਾਬ ਚ ਇਸ ਵੇਲੇ ਕਿਸਾਨ ਬਿੱਲ ਦਾ ਮੁੱਦਾ ਹਰ ਪਾਸੇ ਗਰਮਾਇਆ ਹੋਇਆ ਹੈ। ਇਸਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸਦਾ 25 ਸਤੰਬਰ ਨੂੰ ਦਿੱਤਾ ਗਿਆ ਹੈ। ਇਸ ਬੰਦ ਨੂੰ ਸਾਰੇ ਪਾਸੇ ਪੂਰਾ ਹੁੰਗਾਰਾ ਮਿਲਣ ਦੀ ਪੂਰੀ ਉਮੀਦ ਜਤਾਈ ਜਾ ਰਹੀ ਹੈ। ਹੁਣ ਇੱਕ ਖਬਰ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਕੇ ਇਸ ਦੌਰਾਨ ਪੰਜਾਬ ਚ ਇੰਟਰਨੇਟ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।ਇਸ ਖ਼ਬਰ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ। ਵਾਇਰਲ ਹੋਣ ਕਾਰਨ ਪੰਜਾਬ ਸਰਕਾਰ ਨੂੰ ਵੀ ਸਪਸ਼ਟੀਕਰਨ ਦਿੱਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ ਬੰਦ ਹੋਣ ਦੀਆਂ ਝੂਠੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸਰਕਾਰ ਵੱਲੋਂ ਇੰਟਰਨੈੱਸ ਸਰਵਿਸ ਬੰਦ ਕਰਨ ਦਾ ਕੋਈ ਫਰਮਾਨ ਜਾਰੀ ਨਹੀਂ ਹੋਇਆ।ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਐਲਾਨ ਨਹੀਂ ਕੀਤਾ ਗਿਆ। ਕਿਰਪਾ ਕਰਕੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫਵਾਹਾਂ’ ਤੇ ਵਿਸ਼ਵਾਸ ਨਾ ਕਰੋ। ਜ਼ਿਕਰਯੋਗ ਹੈ ਕਿ ਨਵੇਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੱਲ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਿਸ ਦੇ ਮੱਦੇ ਨਜ਼ਰ ਅਜਿਹੀ ਅਫਵਾਹਾਂ ਵਾਇਰਲ ਕੀਤੀਆਂ ਜਾ ਰਹੀਆਂ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |