ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਵੇਂ ਜਨਮ ਦਿਨ ਦੇ ਸਿਲਸਿਲੇ ਵਿਚ ਕੀਤੀ ਗਈ ਹੈ।ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਜਾਣੀ ਕੇ 16 ਅਕਤੂਬਰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸਿੱਖ ਇਤਿਹਾਸ ਚ ਬਹੁਤ ਵੱਡਾ ਯੋਗਦਾਨ ਹੈ ਜੀ। ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਆਪ ਜੀ ਨੇ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ।ਆਪ ਜੀ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ । ਆਪ ਜੀ ਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ । ਆਪ ਜੀ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ।ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਆਪ ਜੀ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਆਪ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਉਪਰ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।।