ਮਾਰਚ ਤੋ ਸਕੂਲ ਬੰਦ ਕਰ ਦਿੱਤੇ ਗਏ ਸਨ। ਕਰੋਨਾ ਦੇ ਚਲਦਿਆਂ ਹੋਇਆਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲ ਨਾ ਖੁੱਲ੍ਹਣ ਦੇ ਹੁਕਮ ਦਿੱਤੇ ਗਏ ਸਨ। ਹੁਣ ਜਦੋਂ ਪੰਜਾਬ ਦੇ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਕੁਝ ਘਟਣੀ ਸ਼ੁਰੂ ਹੋ ਗਈ ਹੈ । ਇਸ ਤੇ ਕੇਂਦਰ ਸਰਕਾਰ ਨੇ ਸਭ ਸੂਬਿਆਂ ਨੂੰ ਆਪਣੇ ਆਪਣੇ ਹਿਸਾਬ ਨਾਲ ਸਕੂਲ ਖੋਲਣ ਦੇ ਆਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਵੀ 15 ਅਕਤੂਬਰ ਤੋਂ ਸਕੂਲ ਖੋਲਣ ਦਾ ਐਲਾਨ ਕੀਤਾ ਗਿਆ ਸੀ।ਜਿੱਥੇ 15 ਅਕਤੂਬਰ ਤੋ ਸਕੂਲ ਖੋਲਣ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਹੁਣ ਖਬਰ ਆਈ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖਰੀ ਫੈਸਲਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਅਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿੱਚ ਆਪਣੇ ਸੁਝਾਅ ਦੇ ਦਿੱਤੇ ਹਨ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ ਰਾਹੀਂ 15 ਅਕਤੂਬਰ ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲਣ ਸਬੰਧੀ ਟਿੱਪਣੀਆਂ ਦੇ ਜਵਾਬ ਵਿਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਸਕੂਲ ਖੋਲੇ ਜਾ ਸਕਣਗੇ ।ਸਿੱਖਿਆ ਮੰਤਰੀ ਨੇ ਸਕੂਲ ਖੋਲਣ ਦੀ ਸਥਿਤੀ ਬਾਰੇ ਦੱਸਿਆ ਕਿ 9ਵੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਕੇਵਲ ਤਿੰਨ ਘੰਟਿਆਂ ਲਈ ਖੋਲ੍ਹੇ ਜਾ ਸਕਦੇ ਹਨ। ਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੀ ਗਿਣਤੀ ਘੱਟ ਹੋਵੇ ਤੇ ਅਧਿਆਪਕਾਂ ਨੂੰ ਵੀ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿਚ ਬੁਲਾਇਆ ਜਾ ਸਕਦਾ ਹੈ।ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਦੇ ਵਿੱਚ ਸੋਸ਼ਲ ਡਿਸਟੈਂਸ ,ਸੈਨੇਟਾਈਜ਼ਰ ਅਤੇ ਮਾਸਕ ਆਦਿ ਦੀ ਵਰਤੋਂ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ। ਕਲਾਸ ਵਿੱਚ ਇੱਕ ਬੈਂਚ ਤੇ ਇੱਕ ਬੱਚੇ ਨੂੰ ਬੈਠਣ ਦੀ ਹੀ ਆਗਿਆ ਹੋਵੇਗੀ। ਤੇ ਸਰਕਾਰ ਦੁਆਰਾ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ ।