ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਰੈਲੀਆਂ ਦਾ ਆਯੋਜਨ ਕੀਤਾ ਗਿਆ ,ਇਸ ਤਰ੍ਹਾਂ ਹੀ ਕਾਫੀ ਦਿਨਾਂ ਤੋਂ ਰੇਲ ਰੋਕੋ ਅੰਦੋਲਨ ਵੀ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਨਾਲ ਹੀ ਕਿਸਾਨਾਂ ਵੱਲੋਂ ਖੇਤੀ ਕਨੂੰਨਾਂ ਨੂੰ ਖਾਰਜ ਕਰਵਾਇਆ ਜਾ ਸਕਦਾ ਹੈ । ਹੁਣ ਕਿਸਾਨਾਂ ਲਈ ਕੁਝ ਰਾਹਤ ਦੀ ਖਬਰ ਆ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਕਿਸਾਨ ਅੰਦੋਲਨ ਦਾ ਸੇਕ ਮੋਦੀ ਸਰਕਾਰ ਤੱਕ ਜਾ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ ਤੋਰੀ ਹੈ।ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਜਾਵੇਗਾ ਤਾਂ ਜੋ ਖੇਤੀ ਕਾਨੂੰਨਾਂ ਤੇ ਚੱਲ ਰਹੇ ਸੰਘਰਸ਼ ਦਾ ਹੱਲ ਕੱਢਿਆ ਜਾ ਸਕੇ। 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੇਲ ਰੋਕੋ ਅੰਦੋਲਨ ਜਾਰੀ ਹੈ।ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਜਾਰੀ ਇਨ੍ਹਾਂ ਰੋਸ ਧਰਨਿਆਂ ਤੇ ਰੋਸ ਮੁਜ਼ਾਹਰਿਆਂ ਕਾਰਨ ਕੇਂਦਰ ਸਰਕਾਰ ਇਹ ਮਸਲਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੀ ਹੈ।ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਡਾਕਟਰ ਦਰਸ਼ਨ ਪਾਲ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੇ ਨੁਮਾਇੰਦਿਆ ਨਾਲ ਗੱਲ ਕੀਤੀ ਹੈ।ਇਸ ਦੌਰਾਨ ਉਨ੍ਹਾਂ ਦੱਸਿਆ ਸੂਬੇ ਦੇ ਭਾਜਪਾ ਆਗੂਆਂ ਨੇ ਵੀ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦਾ ਲਿਖਤੀ ਸੱਦਾ ਆਉਣ ਤੋਂ ਬਾਅਦ ਇਸ ਬਾਰੇ ਫ਼ੈਸਲਾ ਕਰਨਗੀਆ ।ਡਾ.ਦਰਸ਼ਨ ਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਨੇਤਾਵਾਂ ਨੂੰ ਸਪਸ਼ਟ ਕਰ ਦਿੱਤਾ ਹੈ ,ਕਿ ਸੰਵਿਧਾਨਕ ਅਹੁਦੇ ਤੇ ਬੈਠੇ ਵਿਅਕਤੀ ਜਾ ਅਥਾਰਟੀ ਦੇ ਨੁਮਾਇੰਦੇ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ। ਤੇ ਕਿਸੇ ਵੀ ਸਿਆਸੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜਾਵੇਗੀ।