ਉਹਨਾਂ ਨੇ ਪੰਜਾਬ ਦੇ ਕਲਾਕਾਰਾਂ ਬਾਰੇ ਇੱਕ ਵੱਡੀ ਗਲ੍ਹ ਦਸੀ ਹੈ ਕੇ ਪੰਜਾਬ ਦੇ ਕਲਾਕਾਰ ਕਿਸਾਨਾਂ ਦੇ ਨਾਲ ਧ-ਰ-ਨਿ-ਆਂ ਤੇ ਕਿਓਂ ਜਾ ਰਹੇ ਹਨ। ਇਸ ਖਬਰ ਦੀ ਸਾਰੇ ਪਾਸੇ ਪੂਰੀ ਚਰਚਾ ਹੋ ਰਹੀ ਹੈ। ਜਿਵੇਂ ਕੇ ਸਭ ਨੂੰ ਪਤਾ ਹੀ ਹੈ ਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਬਿੱਲਾਂ ਦਾ ਕਿਸਾਨਾਂ ਵਲੋਂ ਵੱਖ ਵੱਖ ਤਰੀਕਿਆਂ ਨਾਲ ਵਿ-ਰੋ-ਧ ਕੀਤਾ ਜਾ ਰਿਹਾ ਹੈ।ਖੇਤੀ ਕਾ-ਨੂੰ-ਨਾਂ ਨੂੰ ਲੈ ਕੇ ਪੰਜਾਬ ਵਿਚ ਭਾਰੀ ਰੋ-ਸ ਪਾਇਆ ਜਾ ਰਿਹਾ ਹੈ। ਇਨ੍ਹਾਂ ਦੇ ਵਿ-ਰੋ-ਧ ਵਿਚ ਕਿਸਾਨਾਂ ਅਤੇ ਪੰਜਾਬੀ ਕਲਾਕਾਰਾਂ ਵਲੋਂ ਥਾਂ-ਥਾਂ ਉੱਤੇ ਧ-ਰ-ਨੇ ਲਾਏ ਜਾ ਰਹੇ ਹਨ। ਇਨ੍ਹਾਂ ਧਰ-ਨਿਆਂ ਵਿਚ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਆਪਣੀ ਆਵਾਜ਼ ਬੁ-ਲੰ-ਦ ਕਰ ਰਹੇ ਹਨ। ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਨੇ ਇਕ ਨਿੱਜੀਚੈਨਲ ਨੂੰ ਦਿੱਤੀ ਇਕ ਇੰਟਰਵਿਊ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਭੇਜਣਾ ਚਾਹੀਦਾ ਹੈ। ਉਹ ਸਰਕਾਰ ਨਾਲ ਗੱਲ ਕਰ ਸਕਦਾ ਹੈ। ਕਿਸਾਨ ਜੇਕਰ ਮੈਨੂੰ ਕਹਿਣਗੇ ਤਾਂ ਮੈਂ ਕੇਂਦਰ ਸਰਕਾਰ ਨਾਲ ਗੱਲ ਕਰਨ ਨੂੰ ਤਿਆਰ ਹਾਂ ਅਤੇ ਮੇਰੀ ਗੱਲ ਕੇਂਦਰ ਸਰਕਾਰ ਸੁਣੇਗੀ। ਇਸ ਤੋਂ ਇਲਾਵਾ ਯੋਗਰਾਜ ਸਿੰਘ ਨੇ ਕਿਹਾ ਹੈ ਕਿ ਧ-ਰ-ਨਿ-ਆਂ ਉੱਤੇ ਕਲਾਕਾਰ ਦਾ ਜਾਣਾ ਸਿਰਫ਼ ਇਕ ਡ-ਰਾ-ਮਾ ਹੀ ਹੈ। ਗਾਇਕ ਸਿਰਫ਼ ਤਸਵੀਰਾਂ ਖਿਚਾਉਣ ਅਤੇ ਲੋਕਾਂ ਵਿਚ ਸ਼ੌਹਰਤ ਪਾਉਣ ਲਈ ਧਰਨੇ ਉੱਤੇ ਜਾਂਦੇ ਹਨ। ਯੋਗਰਾਜ ਸਿੰਘ ਨੇ ਕਿਸਾਨਾਂ ਨੂੰ ਸਮਰਥਨ ਦਿੱਤਾ ਅਤੇ ਉਨ੍ਹਾਂ ਨੇ ਕਿਹਾ ਜੇਕਰ ਅੰਨਦਾਤਾ ਹੀ ਨਹੀਂ ਰਹੇਗਾ ਫਿਰ ਦੇਸ਼ ਕਿਵੇਂ ਚੱਲੇਗਾ।ਸਨੀ ਦਿਓਲ ਅਤੇ ਹੰਸ ਰਾਜ ਹੰਸ ਨੂੰ ਕਿਹਾ ਪੰਜਾਬ ਦੇ ਗੱ ਦਾ – ਰਯੋਗਰਾਜ ਸਿੰਘ ਨੇ ਕਿਹਾ ਬਾਲੀਵੁੱਡ ਅਦਾਕਾਰ ਸਨੀ ਦਿਓਲ ਅਤੇ ਹੰਸ ਰਾਜ ਹੰਸ ਪੰਜਾਬ ਦੇ ਗੱ-ਦਾ-ਰ ਹਨ। ਉਨ੍ਹਾਂ ਨੇ ਪੰਜਾਬ ਦੀ ਧਰਤੀ ਨਾਲ ਗੱ-ਦਾ-ਰੀ ਕੀਤੀ ਹੈ। ਯੋਗਰਾਜ ਨੇ ਕਿਹਾ ਕਿ ਸਨੀ ਦਿਓਲ ਅਤੇ ਹੰਸ ਰਾਜ ਹੰਸ ਯੈ-ਸ ਮੈਨ ਬਣੇ ਹੋਏ ਹਨ ਅਤੇ ਸਰਕਾਰ ਦੀ ਚ-ਮ-ਚਾ-ਗਿ-ਰੀ ਕਰ ਰਹੇ ਹਨ। ਇਨ੍ਹਾਂ ਨੂੰ ਸਰਕਾਰ ਨਾਲ ਖੇਤੀ ਬਿੱਲਾਂ ਉੱਤੇ ਗੱਲ ਕਰਨੀ ਚਾਹੀਦੀ ਸੀ। ਇਸ ਤੋਂ ਇਲਾਵਾ ਯੋਗਰਾਜ ਨੇ ਕਿਹਾ ਹੈ ਕਿ ਦਲੇਰ ਮਹਿੰਦੀ, ਸਨੀ ਦਿਓਲ ਅਤੇ ਹੰਸ ਰਾਜ ਹੰਸ ਨੇ ਕਦੇ ਖੇਤੀ ਨਹੀਂ ਕੀਤੀ, ਅੱਜ ਇਹ ਖੇਤੀ ਦੀ ਗੱਲ ਕਰ ਰਹੇ ਹਨ। ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।