ਇਸ ਵੇਲੇ ਦੀ ਵੱਡੀ ਖਬਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਰੇ ਵਿਚ ਆ ਰਹੀ ਹੈ। ਪੰਜਾਬ ਅਤੇ ਦੇਸ਼ ਦੇ ਵਿਚ ਇਸ ਵੇਲੇ ਕਿਸਾਨ ਬਿਲੱਲ ਦਾ ਮੁਦਾ ਪੂਰੇ ਜੋਰਾਂ ਤੇ ਗਰਮਾਇਆ ਹੋਇਆ ਹੈ। ਹਰ ਪਾਸੇ ਇਸੇ ਬਿੱਲ ਦੇ ਹੀ ਚਰਚੇ ਹਨ। ਕਿਸਾਨ ਵੱਖ ਵੱਖ ਥਾਵਾਂ ਤੇ ਧਰਨੇ ਲਗਾ ਕੇ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ। ਬੀਬੀ ਹਰਸਿਮਰਤ ਕੌਰ ਬਾਦਲ ਪਹਿਲਾਂ ਹੀ ਇਸ ਬਿੱਲ ਦੇ ਕਰਕੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਚੁਕੀ ਹੈ। ਹੁਣ ਇੱਕ ਵੱਡੀ ਖਬਰ ਆਈ ਹੈ।ਸੰਸਦ ਦੇ ਚਾਲੂ ਮਾਨਸੂਨ ਸੈਸ਼ਨ ‘ਚ ਲਿਆਂਦੇ ਗਏ ਤਿੰਨ ਬਿੱਲਾਂ ‘ਚੋਂ ਦੋ ਨੂੰ ਸੰਸਦ ਦੀ ਮਨਜ਼ੂਰੀ ਮਿਲ ਚੁੱਕੀ ਹੈ। ਤੀਜੇ ਬਿੱਲ ਨੂੰ ਲੋਕ ਸਭਾ ‘ਚ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਮੋਹਰ ਲਗਣ ਦਾ ਇੰਤਜ਼ਾਰ ਹੈ।ਮੋਦੀ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਕਾਲ ‘ਚ ਲਿਆਂਦੇ ਗਏ ਖੇਤੀ ਨਾਲ ਜੁੜੇ ਤਿੰਨ ਅਹਿਮ ਆਰਡੀਨੈਂਸ ਕਿਸਾਨਾਂ ਦੇ ਹਿੱਤ ‘ਚ ਹੈ। ਪਰ ਇਸ ਨੂੰ ਲੈ ਕੇ ਕਿਸਾਨਾਂ ਵਲੋਂ ਖਾਸਾ ਵਿਰੋਧ ਕੀਤਾ ਜਾ ਰਿਹਾ ਹੈ।