ਪੰਜਾਬ ਦੇ ਵਿਚ ਕਰੋਨਾ ਵਾਇਰਸ ਦੇ ਚਲਦੇ ਹੋਏ ਸਿਹਤ ਵਿਭਾਗ ਦੇ ਵਿੱਚ ਬਹੁਤ ਸਾਰੇ ਅਹੁਦਿਆਂ ਤੇ ਕਰਮਚਾਰੀਆਂ ਦੀ ਭਰਤੀ ਕੀਤੀ ਗਈ, ਤਾਂ ਜੋ ਮਰੀਜ਼ਾਂ ਦੀ ਦੇਖਭਾਲ ਦੇ ਵਿੱਚ ਕੋਈ ਕਮੀ ਨਾ ਰਹੇ। ਸਭ ਮਰੀਜ਼ਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਅਨੁਸਾਰ ਸਿਹਤ ਸਹੂਲਤਾਂ ਦਿੱਤੀਆਂ ਜਾਣ। ਇਕ ਵਾਰ ਫਿਰ ਤੋਂ ਪੰਜਾਬ ਵਾਸੀਆਂ ਲਈ ਸਿਹਤ ਵਿਭਾਗ ਵੱਲੋਂ ਇਕ ਬਹੁਤ ਵੱਡੀ ਖੁਸ਼ੀ ਦੀ ਖਬਰ ਆ ਰਹੀ ਹੈ।ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵਿੱਚ 598 ਸਟਾਫ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਨੇ ਪੰਜਾਬ ਸੂਬਾ ਸਰਕਾਰ ਦੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਸਟਾਫ ਨਰਸਾਂ ਦੀਆਂ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕਿਉਂਕਿ ਪਿਛਲੇ ਕੁਝ ਮਹੀਨੇ ਪਹਿਲਾਂ ਸਿਹਤ ਵਿਭਾਗ ਵਿੱਚ ਕੀਤੀਆਂ ਗਈਆਂ ਬਾਕੀ ਭਾਰਤੀਆਂ ਵਿੱਚ ਸਟਾਫ ਨਰਸ ਦੀ ਭਰਤੀ ਨਹੀਂ ਕੀਤੀ ਗਈ ਸੀ।