ਸਾਰੇ ਪਾਸੇ ਕਈ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ। ਇਹਨਾਂ ਪਾਬੰਦੀਆਂ ਵਿਚ ਸਕੂਲਾਂ ਨੂੰ ਬੰਦ ਕਰਨ ਦੀ ਵੀ ਇੱਕ ਵੱਡੀ ਪਾਬੰਦੀ ਸ਼ਾਮਲ ਹੈ। ਪੰਜਾਬ ਦੇ ਸਕੂਲ ਵੀ ਬੰਦ ਪਏ ਹੋਏ ਹਨ ਸਕੂਲਾਂ ਦੇ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜ੍ਹਾਈ ਕਰਾਈ ਜਾ ਰਹੀ ਹੈ। ਪੰਜਾਬ ਦੇ ਸਿਖਿਆ ਮੰਤਰੀ ਨੇ ਪੰਜਾਬ ਚ ਸਕੂਲਾਂ ਨੂੰ ਖੋਲਣ ਦੇ ਬਾਰੇ ਵਿਚ ਅੱਜ ਇੱਕ ਵੱਡਾ ਬਿਆਨ ਦਿੱਤਾ ਹੈ।ਕੇਂਦਰ ਸਰਕਾਰ ਬੇਸ਼ੱਕ ਅਨਲਾਕ-5 ‘ਚ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦੇਵੇ ਪਰ ਪੰਜਾਬ ‘ਚ ਅਜੇ ਸਕੂਲ ਨਹੀਂ ਖੋਲ੍ਹੇ ਜਾਣਗੇ। ਮੰਗਲਵਾਰ ਨੂੰ ਇਹ ਗੱਲ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਹੀ। ਉਹ ਜ਼ਿਲ੍ਹੇ ਦੇ ਕਸਬਾ ਬੱਧੀ ਕਲਾਂ ਮਾਰਕੀਟ ਕਮੇਟੀ ਦੇ ਦਫਤਰ ‘ਚ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਬੈਠਕ ‘ਚ ਸ਼ਾਮਲ ਹੋਣ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਦਾ ਸੰ – ਕ ਟ ਖ ਤਮ ਨਹੀਂ ਹੋ ਜਾਂਦਾ, ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਪੰਜਾਬ ਚ ਸਾਰੇ ਸਕੂਲਾਂ ਨੂੰ ਖੋਲਣ ਬਾਰੇ ਆਈ ਵੱਡੀ ਖਬਰ ਸਿਖਿਆ ਮੰਤਰੀ ਨੇ ਦਿੱਤੀ ਜਾਣਕਾਰੀ
