25 ਸਤੰਬਰ ਪੰਜਾਬ ਬੰਦ ਦੇ ਬਾਰੇ ਵਿਚ ਹੁਣ ਆਈ ਇਹ ਵੱਡੀ ਖਬਰ

ਇਸ ਵੇਲੇ ਸਾਰੇ ਪਾਸੇ ਕਿਸਾਨ ਬਿੱਲ ਦਾ ਮੁੱਦਾ ਗਰਮਾਇਆ ਹੋਇਆ ਹੈ। ਹਰ ਪਾਸੇ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ ਕਿਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਿਤੇ ਅਸਤੀਫੇ ਤੱਕ ਦੇ ਦਿੱਤੇ ਗਏ ਹਨ। ਇਸੇ ਬਿੱਲ ਦਾ ਕਰਕੇ ਲੱਖਾਂ ਕਿਸਾਨ ਸੜਕਾਂ ਤੇ ਉਤਰੇ ਹੋਏ ਹਨ ਅਤੇ ਇਸ ਬਿੱਲ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ ਕਿਸਾਨਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸਦਾ ਦਿੱਤਾ ਗਿਆ ਹੈ। ਇਸ ਬਾਰੇ ਹੁਣ ਇੱਕ ਵੱਡੀ ਖਬਰ ਆ ਰਹੀ ਹੈ।ਪੰਜਾਬ ਬੰਦ ਨੂੰ ਲੈ ਕੇ ਵੱਡਾ ਐਲਾਨ ਆਮ ਆਦਮੀ ਪਾਰਟੀ (ਆਪ) ਵਲੋਂ ਕਰਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਆਪਣੇ ਸਾਰੇ ਨੇਤਾਵਾਂ, ਵਰਕਰਾਂ ਅਤੇ ਵਾਲੰਟੀਅਰਾਂ ਨੂੰ ਇਸ ਸੰਘਰਸ਼ ‘ਚ ਡਟ ਕੇ ਸਾਥ ਦੇਣ ਦੀ ਹਦਾਇਤ ਕੀਤੀ ਹੈ। ਪਾਰਟੀ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ’ਚ ਮਨੁੱਖੀ ਕੜੀਆਂ (ਹਿਊਮਨ ਚੇਨ) ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਐਲਾਨਿਆ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (ਐੱਮ. ਐੱਲ. ਏ.) ਦੀ ਅਗਵਾਈ ਹੇਠ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਵਿਰੋਧੀ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ’ਤੇ ਮੋਹਰ ਨਾ ਲਾਉਣ ਦੀ ਅਪੀਲ ਕੀਤੀ।‘ਆਪ’ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਜ ਭਵਨ ਵਲੋਂ ਜਦੋਂ ਰਾਜਪਾਲ ਨਾਲ ਮੁਲਾਕਾਤ ਤੋਂ ਨਾ-ਨੁੱਕਰ ਕੀਤੀ ਗਈ ਤਾਂ ‘ਆਪ’ ਦਾ ਵਫ਼ਦ ਰਾਜ ਭਵਨ ਦੇ ਮੁੱਖ ਦੁਆਰ ਸਾਹਮਣੇ ਧਰਨੇ ’ਤੇ ਬੈਠ ਗਏ। ਸਥਿਤੀ ਨਾਜ਼ੁਕ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਖ਼ੁਦ ਮੈਮੋਰੰਡਮ ਲੈਣ ਲਈ ਆਉਣਾ ਪਿਆ। ਰਾਜਪਾਲ ਨੇ ਨਾ ਸਿਰਫ਼ ‘ਆਪ’ ਦੇ ਵਫ਼ਦ ਨਾਲ ਮੁਲਾਕਾਤ ਕੀਤੀ, ਸਗੋਂ ਭਰੋਸਾ ਦਿੱਤਾ ਕਿ ਉਹ ‘ਆਪ’ ਦੇ ਮੰਗ ਪੱਤਰ ਨੂੰ ਤੁਰੰਤ ਰਾਸ਼ਟਰਪਤੀ ਕੋਲ ਪਹੁੰਚਦਾ ਕਰਨਗੇ। ਸੋਮਵਾਰ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਪ੍ਰੋ. ਬਲਜਿੰਦਰ ਕੌਰ ਨੇ ਬਾਦਲਾਂ ਸਮੇਤ ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਪਾਰਟੀਆਂ ਕਰਾਰ ਦਿੱਤਾ।ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ (ਸਾਰੇ ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਰਾਜ ਲਾਲੀ ਗਿੱਲ ਅਤੇ ਹੋਰ ਨੇਤਾ ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਖੇਤੀ ਸੰਬੰਧੀ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਲਈ ਸੱਤਾਧਾਰੀ ਭਾਜਪਾ ਵੱਲੋਂ ਕੀਤੀ। ਧੱ – ਕੇ – ਸ਼ਾਹੀ। ਨੂੰ ਲੋਕਤੰਤਰ ਦੀ ਸ਼ਰੇਆਮ ਹੱਤਿਆ ਕਿਹਾ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਹੋ ਚੁੱਕੀ ਹੈ, ਜੋ ਦੇਸ਼ ਦੇ ਲੋਕਾਂ ਅਤੇ ਲੋਕਤੰਤਰ ਲਈ ਤਬਾਹਕੁੰਨ ਸਾਬਤ ਹੋਵੇਗੀ।ਇਸ ਲਈ ਪੂਰੇ ਪੰਜਾਬ ਅਤੇ ਦੇਸ਼ ’ਤੇ ਇਕਜੁੱਟ ਹੋ ਕੇ ਲੋਕਤੰਤਰ ਨੂੰ ਬਚਾਉਣ ਦੀ ਜ਼ਿੰਮੇਵਾਰੀ ਆ ਗਈ ਹੈ। ਚੀਮਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੋਲੋਂ ਕਿਸਾਨਾਂ ਦੇ ਹੱਕ ‘ਚ ਤੁਰੰਤ ਅਸਤੀਫ਼ਾ ਮੰਗਿਆ, ਅਸਤੀਫ਼ਾ ਨਾ ਦੇਣ ਦੀ ਸੂਰਤ ‘ਚ ਕੇਂਦਰੀ ਮੰਤਰੀ ਦੇ ਘਰ ਦੇ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਇਨ੍ਹਾਂ ਮਾਰੂ ਆਰਡੀਨੈਂਸਾਂ ਦਾ ਪਹਿਲੇ ਦਿਨ ਤੋਂ ਸਿੱਧਾ ਅਤੇ ਸਪੱਸ਼ਟ ਵਿਰੋਧ ਕਰ ਰਹੀ ਹੈ, ਜਦੋਂ ਕਿ ਹਰਸਿਮਰਤ ਕੌਰ ਬਾਦਲ ਸਮੇਤ ਪੂਰੇ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਦੋਹਰੀ ਅਤੇ ਮੌਕਾਪ੍ਰਸਤ ਨੀਤੀ ਵਰਤਣ ਦਾ। ਦੋ — ਸ਼ ਲਾਇਆ।ਜਰਨੈਲ ਸਿੰਘ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ‘ਆਪ’ 24 ਸਤੰਬਰ ਨੂੰ ਪੰਜਾਬ ‘ਚ ਮਨੁੱਖੀ ਕੜੀਆਂ ਬਣਾ ਕੇ। ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਐਮਐਸਪੀ ਦੇ ਕਥਿਤ ਐਲਾਨ ਦੇ ਬਾਵਜੂਦ ਮੰਡੀਆਂ ’ਚ ਨਰਮੇ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਅੱਧੇ ਮੁੱਲ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਹ ਘਾਤਕ ਕਾਨੂੰਨ ਲਾਗੂ ਕਰਨ ’ਚ ਕਾਮਯਾਬ ਹੋ ਗਈ ਤਾਂ ਕਣਕ ਅਤੇ ਝੋਨੇ ਦਾ ਹਾਲ ਵੀ ਮੱਕੀ ਅਤੇ ਨਰਮੇ ਵਰਗਾ ਹੋ ਜਾਵੇਗਾ।

Leave a Reply

Your email address will not be published. Required fields are marked *