ਵਿਦੇਸ਼ ਜਾਣ ਦੇ ਲਈ ਇਕ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਹੈ ਜਿਸ ਦੇ ਵਿੱਚ ਕਈ ਪੜਾਅ ਹੁੰਦੇ ਹਨ। ਵਿਦੇਸ਼ ਜਾਣ ਦੀਆਂ ਸ਼ਰਤਾਂ ਬਹੁਤ ਮੁ -ਸ਼- ਕ- ਲ ਹੁੰਦੀਆਂ ਹਨ ਜਿਨ੍ਹਾਂ ਨੂੰ ਹਰ ਕਿਸੇ ਲਈ ਪੂਰਾ ਕਰ ਪਾਉਣਾ ਸੰਭਵ ਨਹੀਂ ਹੁੰਦਾ। ਪਰ ਹੁਣ ਕੈਨੇਡਾ ਸਰਕਾਰ ਵੱਲੋਂ ਆਪਣੇ ਲੋਕਾਂ ਲਈ ਇਕ ਖੁਸ਼ਖਬਰੀ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਕੈਨੇਡਾ ਵਾਸੀਆਂ ਨੂੰ ਲੰਮੇਂ ਸਮੇਂ ਤੋਂ ਇੰਤਜ਼ਾਰ ਸੀ।ਆਪਣੇ ਮਾਪਿਆਂ ਨੂੰ ਪੱਕੇ ਤੌਰ ‘ਤੇ ਕੈਨੇਡਾ ਵਿੱਚ ਬੁਲਾਉਣ ਲਈ ਅਰਜ਼ੀਆਂ ਲੈਣ ਦੇ ਪ੍ਰੋਗਰਾਮ ਨੂੰ ਕੈਨੇਡਾ ਸਰਕਾਰ ਵੱਲੋਂ ਜਲਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਨੇ ਇੱਕ ਪ੍ਰੋਗਰਾਮ ਜ਼ਰੀਏ ਕੀਤਾ। ਜਿਸ ਵਿਚ ਮਾਰਕੋ ਨੇ ਦੱਸਿਆ ਕਿ ਕੈਨੇਡਾ ਦੇ ਸਿਟੀਜ਼ਨ ਅਤੇ ਇੱਥੋਂ ਦੇ ਪੱਕੇ ਬਾਸ਼ਿੰਦੇ ਆਪਣੇ ਮਾਪਿਆਂ ਜਿਵੇਂ ਕਿ ਦਾਦਾ-ਦਾਦੀ ਜਾਂ ਨਾਨਾ ਨਾਨੀ ਨੂੰ ਆਪਣੇ ਕੋਲ ਪੱਕੇ ਤੌਰ ‘ਤੇ ਲਾਟਰੀ ਸਿਸਟਮ ਰਾਹੀਂ ਸੱਦ ਸਕਦੇ ਹਨ।