ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਈਆਂ ਹਨ।ਚਾਈਨਾ ਤੋਂ ਸ਼ੁਰੂ ਹੋਏ ਇਸ ਕੋਰੋਨਾ ਨਾਲ ਜਿਥੇ ਲੱਖਾਂ ਲੋਕਾਂ ਦੀ ਮੌਤ ਹੋਈ ਹੈ ਓਥੇ ਇਸ ਵਾਇਰਸ ਨਾਲ ਕਈ ਪ੍ਰਸਿੱਧ ਹਸਤੀਆਂ ਦੀ ਮੌਤ ਹੋ ਗਈ ਹੈ। ਅਜਿਹੀ ਹੀ ਇੱਕ ਹੋਰ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।ਸਿੱਧ ਪਰਮਾਣੂ ਵਿਗਿਆਨੀ ਅਤੇ ਪਰਮਾਣੂ ਊਰਜਾ ਕਮਿਸ਼ਨ ਦੇ ਸਾਬਕਾ ਪ੍ਰਧਾਨ ਡਾ. ਸ਼ੇਖਰ ਬਸੂ ਦਾ ਕੋਰੋਨਾ ਕਾਰਨ ਵੀਰਵਾਰ ਨੂੰ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਪਦਮਸ਼੍ਰੀ ਡਾ. ਸ਼ੇਖਰ ਬਸੂ 68 ਸਾਲ ਦੇ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੁੱਖ ਪ੍ਰਗਟਾਇਆ ਹੈ। ਮਮਤਾ ਨੇ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੇ ਬਾਰੇ ਵਿਚ ਸੁਣ ਕੇ ਦੁੱਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਸਹਿਯੋਗੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦੀ ਹਾਂ।ਸੂਬਾ ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਡਾ. ਬਸੂ ਕੋਰੋਨਾ ਅਤੇ ਕਿਡਨੀ ਸਬੰਧੀ ਬਿਮਾਰੀ ਨਾਲ ਪੀੜਤ ਸਨ। ਵੀਰਵਾਰ ਸਵੇਰੇ 4.50 ਵਜੇ ਉਨ੍ਹਾਂ ਦੇ ਦੇਹਾਂਤ ਹੋ ਗਿਆ। ਮੈਕੇਨੀਕਲ ਇੰਜੀਨੀਅਰ ਰਹੇ ਡਾ. ਬਸੂ ਨੂੰ ਦੇਸ਼ ਦੇ ਪਰਮਾਣੂ ਊਰਜਾ ਪ੍ਰਰੋਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੂੰ 2014 ਵਿਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਦੇਸ਼ ਦੀ ਪਰਮਾਣੂ ਊਰਜਾ ਨਾਲ ਸੰਚਾਲਿਤ ਪਹਿਲੀ ਪਣਡੁੱਬੀ ਆਈਐੱਨਐੱਸ ਅਰੀਹੰਤ ਲਈ ਬੇਹੱਦ ਮੁ – ਸ਼- ਕ – ਲ ਰਿਐਕਟਰ ਦੇ ਨਿਰਮਾਣ ‘ਚ ਬਸੂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।