ਇਸ ਵੇਲੇ ਦੀ ਵੱਡੀ ਖਬਰ ਅਕਾਲੀ ਦਲ ਬਾਰੇ ਆ ਰਹੀ ਹੈ। ਹੁਣੇ ਹੁਣੇ ਇੱਕ ਵੱਡੇ ਅਕਾਲੀ ਲੀਡਰ ਦੀ ਕਰੋਨਾ ਵਾਇਰਸ ਦਾ ਕਰਕੇ ਮੌਤ ਹੋ ਗਈ ਹੈ। ਜਿਸ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲਗਾ ਹੈ। ਇਸ ਖਬਰ ਦੇ ਆਉਣ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਅੱਜ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਬਠਿੰਡਾ ਭੁਪਿੰਦਰ ਸਿੰਘ ਭੁੱਲਰ ਐਡਵੋਕੇਟ (ਪਿੱਥੋ) ਦਾ ਦੇਹਾਂਤ ਹੋ ਗਿਆ। ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਨ੍ਹਾਂ ਦੀ ਹਾਲਤ ਪਿਛਲੇ ਕਰੀਬ 5 ਦਿਨਾਂ ਤੋਂ। ਗੰ ਭੀ – ਰ। ਬਣੀ ਹੋਈ ਸੀ ਪਰ ਅੱਜ ਸਵੇਰੇ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਭੁਪਿੰਦਰ ਸਿੰਘ ਭੁੱਲਰ ਐਡਵੋਕੇਟ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੇ ਕਰੀਬੀਆਂ ਵਿੱਚੋ ਮੋਹਰਲੀ ਕਤਾਰ ਵਿਚ ਆਉਂਦੇ ਸਨ। ਓਹਨਾ ਦੀ ਮੌਤ ਤੇ ਵੱਖ ਵੱਖ ਲੀਡਰਾਂ ਵਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।