ਪੰਜਾਬ ਬੰਦ ਬਾਰੇ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਇਸ ਤਰਾਂ ਕੀਤੀ ਬੇਨਤੀ

ਇਸ ਬਿੱਲ ਦੇ ਵਿਰੋਧ ਵਿਚ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਦੇ ਬਾਰੇ ਵਿਚ ਕਿਸਾਨ ਪੂਰੀਆਂ ਤਿਆਰੀਆਂ ਕਰ ਰਹੇ ਹਨ।ਇਸ ਬੰਦ ਨੂੰ ਪੂਰੀ ਤਰਾਂ ਕਾਮਯਾਬ ਕਰਨ ਲਈ ਅੱਜ ਫ਼ਰੀਦਕੋਟ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਾਜ਼ਾਰਾਂ ਵਿੱਚ ਜਾ ਕੇ ਹਰ ਇੱਕ ਦੁਕਾਨਦਾਰ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ, ਉਥੇ ਦੁਕਾਨਦਾਰਾਂ ਨੇ ਵੀ ਇਸ ਬੰਦ ਵਿੱਚ ਸਹਿਯੋਗ ਦੇਣ ਦਾ ਵਾਅਦਾ ਕੀਤਾ।ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹੇ ਕਿ ਕਿਸਾਨ ਜਥੇਬੰਦੀਆਂ ਦੇ ਫੈਸਲੇ ਦੇ ਮੁਤਾਬਕ 25 ਸਤੰਬਰ ਨੂੰ ਖੇਤੀ ਆਰਡੀਨੈਂਸ ਦੇ ਖਿਲਾਫ ਪੰਜਾਬ ਬੰਦ ਦਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਕਿਸਾਨਾਂ ਦੁਆਰਾ ਪੂਰੇ ਪੰਜਾਬ ਦੇ ਬਾਜ਼ਾਰ, ਆਵਾਜਾਈ ਮੁੱਕਮਲ ਬੰਦ ਰੱਖੀ ਜਾਵੇਗੀ ਅਤੇ ਅੱਜ ਅਸੀਂ ਇੱਕ ਇੱਕ ਦੁਕਾਨ ਉੱਤੇ ਜਾ ਕੇ ਦੁਕਾਨਦਾਰਾਂ ਨੂੰ ਵੀ ਅਪੀਲ ਕਰ ਰਹੇ ਹਾਂ ਕਿ 25 ਸਤੰਬਰ ਨੂੰ ਪੰਜਾਬ ਬੰਦ ਵਿੱਚ ਸਾਡਾ ਸਹਿਯੋਗ ਦੇਣ ਅਤੇ ਦੁਕਾਨਦਾਰਾਂ ਨੇ ਵੀ ਸਾਨੂੰ ਸਹਿਯੋਗ ਦਾ ਵਾਅਦਾ ਕੀਤਾ ਹੈ।ਨਾਲ ਹੀ ਅਸੀਂ ਪਬਲਿਕ ਨੂੰ ਅਪੀਲ ਵੀ ਕਰਦੇ ਹਾਂ ਕਿ ਦੇ 25 ਸਤਬੰਰ ਨੂੰ ਕੋਈ ਆਪਣਾ ਬਾਹਰ ਜਾਣ ਦਾ ਪ੍ਰੋਗਰਾਮ ਨਾ ਬਣਾਉਣ ਤਾਂ ਜੋ ਕਿਸੇ ਨੂੰ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਐਮਰਜੈਂਸੀ ਮੇਡੀਕਲ ਸੇਵਾਵਾਂ ਜਾਂ ਕਿਸੇ ਦੀ ਮਜਬੂਰੀ ਹੋਵੇਗੀ ਸਿਰਫ ਉਸੇ ਨੂੰ ਜਾਣ ਦਿੱਤਾ ਜਾਵੇਗਾ ਅਤੇ ਬਾਕੀ ਅਸੀਂ ਸਡ਼ਕਾਂ ਜਾਮ ਕਰ ਮੁੱਕਮਲ ਬੰਦ ਰੱਖਾਂਗੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Leave a Reply

Your email address will not be published. Required fields are marked *