ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲੇ ਲਗਾਇਆ ਜਾ ਰਿਹਾ ਹੈ। ਅੰਮ੍ਰਿਤਸਰ ਜਿਲੇ ਵਿੱਚ ਇਹ ਰੋਜ਼ਗਾਰ ਮੇਲਾ 30 ਸਤੰਤਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲੇ ਅਤੇ ਹੋਰ ਸ਼ਹਿਰਾਂ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ. ਆਈ ਲਾਇਫ ਇੰਸ਼ੋਰੈਂਸ ,ਸਿਡਾਨਾ ਮਲਟੀਸਪੈਸ਼ੇਲੀਟੀ ਹਸਪਤਾਲ, ਗੂਗਲ ਪੇਅ, ਟਾਟਾ ਇੰਸ਼ੋਰੈੰਸ ਅਤੇ ਵੈਬਰਸ ਆਦਿ ਸਮੇਤ ਲਗਭਗ 18 ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਰੋਜ਼ਗਾਰ ਮੇਲੇ ਵਾਲੇ ਦਿਨ ਪ੍ਰਾਰਥੀਆਂ ਦੀ ਮੌਕੇ ਤੇ ਹੀ ਵੱਖ-ਵੱਖ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਉਹਨਾਂ ਨੇ ਅੰਮ੍ਰਿਤਸਰ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਇਹਨਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਪ੍ਰਾਪਤ ਕਰਨ ਦੇ ਸੁਨਿਹਰੀ ਮੌਕੇ ਦਾ ਲਾਭ ਉਠਾਉਣ। ਇਸ ਤੋਂ ਇਲਾਵਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ,ਸ਼੍ਰੀ ਵਿਕਰਮਜੀਤ ਨੇ ਦੱਸਿਆਂ ਕਿ ਸਿਡਾਨਾ ਮਲਟੀਮਪੈਸ਼ੇਲੀਟੀ ਹਸਪਤਾਲ ਵੱਲੋਂ ਮੈਡੀਕਲ ਨਾਲ ਸਬੰਧਤ ਵੱਖ-ਵੱਖ ਅਸਾਮੀਆਂ ਜਿਵੇਂ ਕਿ ਡਾਕਟਰ, ਮੈਡੀਕਲ ਅਫਸਰ , ਨਰਸਿੰਗ, ਲੈਬ-ਟੈਕਨੀਸ਼ੀਅਨ ਅਤੇ ਹੈਲਪਰ ਦੀ ਨਿਯੁਕਤੀ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਹਨਾਂ ਨੇ ਐਮ.ਬੀ.ਬੀ. ਐਸ ਅਤੇ ਬੀ.ਏ.ਐਮ.ਐਸ ਨਰਸਿੰਗ ਅਤੇ ਡਿਪਲੋਮਾ ਹੋਲਡਰ ਨੂੰ ਖਾਸ ਤੌਰ ਤੇ ਮੇਲੇ ਵਿੱਚ ਭਾਗ ਲੈਣ ਲਈ ਕਿਹਾ। ਇਸ ਮੇਲੇ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਡ ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਤੋਂ ਇਲਾਵਾ ਦੋ ਕੰਪਨੀਆਂ(ਐਚ.ਡੀ.ਐਫ.ਸੀ ਲਾਇਫ ਇੰਸ਼ੋਰੈਂਸ ਅਤੇ ਕੋਚਰ ਇਨਫੋਟੈੱਕ) ਵੱਲੋਂ ਆਨ-ਲਾਈਨ ਅਤੇ ਟੈਲੀਫੋਨਿਕ ਇੰਟਰਵਿਊ ਰਾਂਹੀ ਵੀ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ