ਅੰਦੋਲਨ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਇਹ ਵੱਡੀ ਛੋਟ ਹੁਣ…

ਖੇਤੀ ਬਿੱਲਾਂ ਨੂੰ ਲੈਕੇ ਪੰਜਾਬ ਦੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਕਈ ਕਿਸਾਨਾਂ ਉੱਤੇ ਕਈ ਮਾਮਲੇ ਵੀ ਦਰਜ ਕੀਤੇ ਜਾ ਚੁੱਕੇ ਹਨ। ਪਰ ਹੁਣ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵਾਦੀ ਛੋਟ ਦੇ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਰੋਸ-ਪ੍ਰਦਰਸ਼ਨਾਂ ‘ਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ।ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਧਾਰਾ-144 ਦੀ ਉਲੰਘਣਾ ਵੀ ਨਾ ਕਰਨ। ਹਾਲਾਂਕਿ ਇਸਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸਾਨ ਧਾਰਾ-144 ਦੀ ਉਲੰਘਣਾ ਕਰਦੇ ਵੀ ਹਨ ਤਾਂ ਇਸ ਮਾਮਲੇ ‘ਚ ਕਿਸੇ ਵੀ ਕਿਸਾਨ ਉੱਤੇ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਕੈਪਟਨ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਹਨ।ਦੱਸ ਦੇਈਏ ਕਿ ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ਼ ਮੰਗ ਪੱਤਰ ਸੌਂਪਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੇ ਦੌਰਾਨ ਕਿਹਾ ਕਿ ਹੁਣ ਤੱਕ ਪ੍ਰਦਰਸ਼ਨ ਕਰ ਰਹੇ ਜਿਨ੍ਹਾਂ ਕਿਸਾਨਾਂ ਖਿਲਾਫ਼ ਧਾਰਾ-144 ਦੀ ਉਲੰਘਣਾ ਦੇ ਜਿਹੜੇ ਕੇਸ ਦਰਜ ਹੋ ਚੁੱਕੇ ਹਨ, ਉਹ ਵੀ ਵਾਪਸ ਲੈ ਲਏ ਜਾਣਗੇ।ਕੈਪਟਨ ਨੇ ਕਿਹਾ ਕਿ ਕਿਸਾਨ ਕਾਨੂੰਨ ਦੀ ਉਲੰਘਣਾ ਇਸ ਕਾਰਨ ਕਰ ਰਹੇ ਹਨ ਕਿਉਂਕਿ ਇਹ ਖੇਤੀ ਬਿੱਲ ਕਿਸਾਨਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਅਤੇ ਇਹ ਆਰਡੀਨੈਂਸ MSP ਯਾਨੀ ਘੱਟੋ-ਘੱਟ ਸਮੱਰਥਨ ਮੁੱਲ ਨੂੰ ਖ਼ਤਮ ਕਰਨ ਲਈ ਰਾਹ ਪੱਧਰਾ ਕਰਨਗੇ।ਅਤੇ ਇਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਪੂਰੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ। ਕੈਪਟਨ ਵੱਲੋਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਆਪਣੇ ਇਸ ਅੰਦੋਲਨ ਨੂੰ ਕੇਂਦਰ ਸਰਕਾਰ ਦੀਆਂ ਬਰੂਹਾਂ ‘ਤੇ ਲੈ ਕੇ ਜਾਣ, ਕਾਂਗਰਸ ਪਾਰਟੀ ਇਸ ਸੰਘਰਸ਼ ‘ਚ ਉਹ ਉਨ੍ਹਾਂ ਦੇ ਨਾਲ ਹੈ।

Leave a Reply

Your email address will not be published. Required fields are marked *