ਬੀਤੇ ਦਿਨੀਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਤੇ ਅੱਜ ਇਸ ਗੱਲ ਨੂੰ ਹਵਾ ਕਰਦਿਆਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਇਹ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਪਦ ਤੇ ਰਹਿੰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ। ਇਥੋਂ ਤੱਕ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗ ਦੌਰਾਨ ਖੇਤੀਬਿੱਲਾਂ ਬਾਰੇ ਨਾ ਕਦੇ ਕੁੱਝ ਸੁਣਿਆ ਨਾ ਹੀ ਦੇਖਿਆ। ਹਰਦੀਪ ਪੁਰੀ ਨੇ ਕਿਹਾ ਕਿ ਅਸਤੀਫਾ ਦੇਣ ਤੋਂ ਪਹਿਲਾਂ 6 ਸਤੰਬਰ ਤੱਕ ਅਕਾਲੀ ਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਚਾਲ ਕੁਝ ਹੋਰ ਸੀ ਅਤੇ ਅਸਤੀਫਾ ਦੇਣ ਤੋਂ ਬਾਅਦ ਇਹਨਾਂ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ।ਪਿਛਲੇ ਤਿੰਨ ਮਹੀਨਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਦੇ ਨਾਲ ਸੀ ਪਰ ਹੁਣ ਇਹ ਵੀ ਬਾਕੀ ਪਾਰਟੀਆਂ ਵਾਂਗ ਢੋਂਗ ਰਚ ਰਹੀ ਹੈ। ਇਹ ਗੱਲ ਪੁਰੀ ਜੀ ਨੇ ਸੂਬੇ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਕਾਂਗਰਸ ਇਨਾਂ ਆਰਡੀਨੈਂਸਾਂ ਬਾਰੇ ਝੂਠ ਬੋਲ ਰਹੀ ਹੈ ਕਿਉਂਕਿ ਕਾਂਗਰਸ ਦੇ 2019 ਦੇ ਚੋਣ ਮੈਨੀਫੈਸਟੋ ਵਿੱਚ ਵੀ ਇਨ੍ਹਾਂ ਕਿਸਾਨ ਆਰਡੀਨੈਂਸਾਂ ਦਾ ਬਿਉਰਾ ਹੈ।ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਮਿਲ ਕੇ ਇਹ ਦੋ – ਸ਼ ਲਗਾ ਰਹੇ ਹਨ ਕਿ ਕੇਂਦਰ ਸਰਕਾਰ ਨੇ ਐਮ.ਐਸ.ਪੀ. ਨੂੰ ਹਟਾ ਦਿੱਤਾ ਹੈ, ਪਰ ਮੋਦੀ ਸਰਕਾਰ ਹਰ ਵਾਰ ਇਹ ਕਹਿ ਰਹੀ ਹੈ ਕਿ ਇੱਥੇ ਐਮ.ਐਸ.ਪੀ. ਸੀ, ਐਸ.ਐਸ.ਪੀ. ਹੈ ਅਤੇ ਰਹੇਗੀ। ਹਾੜ੍ਹੀ ਦੀਆਂ ਫ਼ਸਲਾਂ ਦੀ ਖਰੀਦ ਤੋਂ ਪਹਿਲਾਂ ਹੀ ਐਮ.ਐਸ.ਪੀ. ਵਿੱਚ ਵਾਧਾ ਇਸ ਗੱਲ ਦਾ ਸਬੂਤ ਹੈ। ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਤਬਦੀਲੀ ਨਹੀਂ ਹੋਵੇਗੀ ਅਤੇ ਕਿਸਾਨਾਂ ਦੇ ਅਨਾਜ ਨੂੰ ਖਰੀਦਣ ਦੀ ਵਚਨਬੱਧਤਾ ਮੋਦੀ ਸਰਕਾਰ ਦੀ ਹੈ।ਪਰ ਬਾਕੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪੂਰੀ ਵੱਲੋਂ ਕਿਸਾਨਾਂ ਵੱਲੋਂ ਟਰੈਕਟਰ ਸਾੜੇ ਜਾਣ ਅਤੇ ਭਾਜਪਾ ਦਫਤਰ ਵਿਚ ਦਾਖਲ ਹੋ ਕੇ ਨਾਅਰੇਬਾਜ਼ੀ ਕਰਨ ਨੂੰ ਗੁੰ – ਡਾ- ਗ- ਰ- ਦੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਸਾਧਨਾਂ ਨੂੰ ਪੂਜਦਾ ਹੈ, ਸਾ ੜ ਦਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਵਰਕਰ ਭਵਿੱਖ ਵਿਚ ਹੋਣ ਵਾਲੀ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਅਤੇ ਉਸ ਦਾ ਜਵਾਬ ਦੇਣ ਦੇ ਯੋਗ ਹਨ।