PSEB ਨੇ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ ਜੋ ਪੰਜਾਬ ਸਕੂਲ ਬੋਰਡ ਜਾਂ ਦੂਜੇ ਬੋਰਡਾਂ ਤੋਂ 8ਵੀਂ, 9ਵੀਂ, 10ਵੀਂ ਤੇ 11ਵੀਂ ਪਾਸ ਕਰਕੇ PSEB ਨਾਲ ਜੁੜੇ ਸਕੂਲਾਂ ‘ਚ ਦਾਖਲਾ ਲੈ ਚੁੱਕੇ ਹਨ। ਜੇਕਰ ਉਨ੍ਹਾਂ ਕੋਲ ਹੇਠਲੀ ਕਲਾਸ ਦੇ ਪਾਸ ਹੋਣ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ। ਅਜਿਹੇ ਵਿਦਿਆਰਥੀਆਂ ਨੂੰ ਹੁਣ ਸਕੂਲਾਂ ‘ਚ ਜਨਮ ਸਰਟੀਫਿਕੇਟ ਜਾਂ ਆਧਾਰ ਕਾਰਡ ਦੇ ਆਧਾਰ ‘ਤੇ ਦਾਖਲਾ ਦਿੱਤਾ ਜਾ ਸਕੇਗਾ।ਇਸੇ ਆਧਾਰ ‘ਤੇ ਉਨ੍ਹਾਂ ਦਾ ਫਾਈਨਲ ਸਬਮਿਸ਼ਨ ਕਰ ਦਿੱਤਾ ਜਾਵੇਗਾ। ਇਸ ਸਬੰਧੀ ਬੋਰਡ ਵੱਲੋਂ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੂਜੇ ਪਾਸੇ ਬੋਰਡ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਕੋਈ ਨਿਯਮ ਤੋੜਦਾ ਹੈ ਤਾਂ ਸਕੂਲਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਕਾਫੀ ਵੱਡੀ ਗਿਣਤੀ ‘ਚ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਸਨ।