ਇਹਨਾਂ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਪ੍ਰਵਾਨਗੀ ਵੀ ਮਿਲ ਚੁੱਕੀ ਹੈ ਅਤੇ ਇਹ ਬਿੱਲ ਹੁਣ ਭਾਰਤ ਵਿਚ ਕਾਨੂੰਨ ਬਣ ਚੁਕੇ ਹਨ। ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਵੱਖ ਵੱਖ ਥਾਵਾਂ ਤੇ ਕਈ ਤਰੀਕਿਆਂ ਦੇ ਨਾਲ ਵਿਰੋਧ ਕੀਤਾ ਜਾ ਰਿਹਾ ਹੈ। ਕਿਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਕਿਤੇ ਰੇਲ ਦੀਆਂ ਪਟਰੀਆਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹਨਾਂ ਬਿੱਲਾਂ ਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲੋਂ ਆਪਣਾ ਰਿਸ਼ਤਾ ਖਤਮ ਕਰ ਦਿੱਤਾ ਹੈ ਅਤੇ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਕਾਂਗਰਸ ਵਲੋਂ ਇੱਕ ਵਿਸ਼ਾਲ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ ਜਿਸਦੀ ਪ੍ਰਧਾਨਗੀ ਰਾਹੁਲ ਗਾਂਧੀ ਕਰਨ ਆ ਰਹੇ ਹਨ। ਹੁਣ ਇੱਕ ਹੋਰ ਖਬਰ ਕਿਸਾਨਾਂ ਦੇ ਸੰਘਰਸ਼ ਦੇ ਬਾਰੇ ਵਿਚ ਆ ਰਹੀ ਹੈ।ਪਟਿਆਲਾ-ਨਾਭਾ-ਧੂਰੀ ਰੇਲਵੇ ਟਰੈਕ ’ਤੇ ਧਬਲਾਨ ਵਿਖੇ ਭਾਰੀ ਗਿਣਤੀ ਵਿਚ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਤੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਦੀ ਅਗਵਾਈ ਹੇਠ ਮੋਦੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਲੋੜ ਪਈ ਤਾਂ ਅਸੀਂ ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰ ਵੀ ਰੇਲਵੇ ਟਰੈਕ ’ਤੇ ਹੀ ਮਨਾਵਾਂਗੇ ਪਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵਾਂਗੇ। ਕਿਸਾਨ ਵਰਕਰਾਂ ਦੇ ਨਾਲ ਬੀਬੀਆਂ ਤੇ ਬੱਚਿਆਂ ਨੇ ਵੀ ਧਰਨੇ ’ਚ ਹਿੱਸਾ ਲਿਆ। ਦਿਨ-ਰਾਤ ਦੇ ਧਰਨੇ ’ਚ ਕਿਸਾਨਾਂ ਦਾ ਜੋਸ਼ ਵੱਧ ਰਿਹਾ ਹੈ।ਲੋਕ ਭਾਰੀ ਗਿਣਤੀ ਦੇ ਵਿਚ ਇਹਨਾਂ ਧਰਨਿਆਂ ਵਿਚ ਹਿਸਾ ਲੈ ਰਹੇ ਹਨ।ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ