ਵਿਸ਼ਵ ਵਿਆਪੀ ਪੱਧਰ ‘ਤੇ ਚੱਲ ਰਹੀ ਕੋਰੋਨਾ ਦੀ ਮਹਾਂਮਾਰੀ ਦਾ ਅਸਰ ਚੋਣਾਂ ‘ਤੇ ਵੀ ਪਿਆ ਹੈ। ਕੁਝ ਹਫਤਿਆਂ ਦੇ ਅੰਤਰਾਲ ਦੇ ਬਾਅਦ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿੱਚ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਪ੍ਰਚਾਰ ਵੀ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ।ਕਾਂਗਰਸ ਦੀ ਚੋਣ ਪ੍ਰਚਾਰ ਰੈਲੀ ਦੇ ਵਿੱਚ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਮਨਮੋਹਨ ਸਿੰਘ ਵਰਗੇ ਦਿੱਗਜ਼ ਸਟਾਰ ਪ੍ਰਚਾਰਕ ਹੋਣਗੇ। ਪਰ ਇਸ ਲਿਸਟ ਵਿਚ ਸਾਬਕਾ ਕ੍ਰਿਕਟਰ ਅਤੇ ਲਾਫਟਰ ਕਿੰਗ ਨਵਜੋਤ ਸਿੰਘ ਸਿੱਧੂ ਨੂੰ ਅੱਖੋਂ ਪ੍ਰੋਖੇ ਕੀਤਾ ਗਿਆ ਹੈ। ਇਸ ਦਾ ਮਤਲਬ ਕਿ ਸਿੱਧੂ ਨੂੰ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੇ ਪ੍ਰਚਾਰ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਸਿੱਧੂ ਨੂੰ ਛੱਡ ਕੇ ਇਸ ਰੈਲੀ ਦਾ ਹਿੱਸਾ ਗ਼ੁਲਾਮ ਨਬੀ ਆਜ਼ਾਦ, ਪ੍ਰਿਯੰਕਾ ਗਾਂਧੀ, ਮੀਰਾ ਕੁਮਾਰ, ਮਦਨ ਮੋਹਨ ਝਾਅ, ਸਦਾਨੰਦ ਸਿੰਘ, ਤਾਰਿਕ ਅਨਵਰ, ਸ਼ਤਰੂਘਨ ਸਿਨ੍ਹਾ, ਅਸ਼ੋਕ ਗਹਿਲੋਤ,ਕੈਪਟਨ ਅਮਰਿੰਦਰ ਸਿੰਘ, ਭੂਪੇਸ਼ ਬਘੇਲ ਅਤੇ ਰਣਦੀਪ ਸੂਰਜੇਵਾਲਾ ਬਨਣਗੇ।ਇਸੇ ਸਾਲ ਵਿੱਚ ਹੋਣ ਜਾ ਰਹੀਆਂ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਲਈ ਕਾਂਗਰਸ ਸਰਕਾਰ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ, ਰਾਸ਼ਟਰੀ ਜਨਤਾ ਦਲ (ਰਾਜਦ) ਅਤੇ ਖੱਬੇ ਪੱਖੀ ਦਲਾਂ ਨਾਲ ਮਿਲ ਕੇ 70 ਸੀਟਾਂ ਉਪਰ ਚੋਣ ਲ-ੜੇ- ਗੀ।ਕੋਰੋਨਾ ਦੀ ਆਫ਼ਤ ਨੂੰ ਦੇਖਦਿਆਂ ਚੋਣ ਕਮਿਸ਼ਨ ਨੇ ਬੀਤੀ 25 ਸਤੰਬਰ ਨੂੰ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕੀਤਾ ਸੀ। ਵਿਧਾਨ ਸਭਾ ਦੀਆਂ ਕੁੱਲ 243 ਸੀਟਾਂ ‘ਤੇ ਕ੍ਰਮਵਾਰ ਮਿਤੀ 28 ਅਕਤੂਬਰ, 3 ਨਵੰਬਰ ਅਤੇ 7 ਨਵੰਬਰ ਨੂੰ ਤਿੰਨ ਪੜਾਵਾਂ ਵਿੱਚ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਕੀਤੀ ਜਾਵੇਗੀ। ਜਿਸ ਦੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ।