ਇਸ ਵੇਲੇ ਸਾਰੇ ਦੇਸ਼ ਵਿਚ ਕਿਸਾਨਾਂ ਦਾ ਮਸਲਾ ਹੀ ਗਰਮਾਇਆ ਹੋਇਆ ਹੈ। ਹਰ ਪਾਸੇ ਸਰਕਾਰ ਦੁਆਰਾ ਵੀ ਕਿਸਾਨ ਦੇ ਮੁਦੇ ਤੇ ਹੀ ਗਲ ਬਾਤ ਹੋ ਰਹੀ ਹੈ। ਹੁਣ ਕਿਸਾਨਾਂ ਲਈ ਇੱਕ ਵੱਡੀ ਖਬਰ ਆ ਰਹੀ ਹੈ। ਝੋਨੇ ਦੀ ਕਟਾਈ ਚਲ ਰਹੀ ਹੈ ਅਤੇ ਕਈ ਥਾਵਾਂ ਤੇ ਝੋਨਾ ਮੰਡੀਆਂ ਵਿਚ ਆਉਣਾ ਵੀ ਸ਼ੁਰੂ ਹੋ ਗਿਆ ਹੈ। ਅਜਿਹੇ ਚ ਕਿਸਾਨਾਂ ਨੂੰ ਇਹਨਾਂ ਗਲ੍ਹ ਦਾ ਵਿਸ਼ੇਸ਼ ਧਿਆਨ ਰੱਖਣਾ ਪਵੇਗਾ ਨਹੀਂ ਤਾਂ ਭਾਰੀ ਜੁਰਮਾਨਾ ਲਗ ਸਕਦਾ ਹੈ।ਝੋਨੇ ਦੀ ਪਰਾਲੀ / ਖੇਤੀ ਬਾੜੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਦੇ ਵਾਤਾਵਰਨ ਨੂੰ ਹੋਰ ਕਾਫ਼ੀ ਨੁਕਸਾਨ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਭ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ / ਖੇਤੀ ਬਾੜੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ / ਖੇਤੀ ਬਾੜੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਲਈ ਮਨਾਹੀ ਕੀਤੀ ਹੋਈ ਹੈ ਅਤੇ ਇਸ ਦੀ ਉਲੰਘਣਾ ਕਰਨ ਤੇ 2,500/- ਰੁਪਏ ਤੋਂ 15,000/- ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਕੰਬਾਇਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸ.ਐੱਮ.ਐੱਸ) ਲਗਾਏ ਬਗੈਰ ਝੋਨੇ ਦੀ ਕਟਾਈ ਨਹੀਂ ਕਰ ਸਕਦੀ । ਇਹਨਾਂ ਨਿਰਦੇਸ਼ਾਂ / ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਦੇ ਵਿਰੁੱਧ ਹਵਾ (ਪ੍ਰਦੂਸ਼ਣ ਅਤੇ ਰੋਕਥਾਮ) ਐਕਟ, 1981ਦੀਆਂ ਧਾਰਾਵਾਂ ਅਧੀਨ ਫੌਜਦਾਰੀ ਮੁਕੱਦਮਾ ਦਾਇਰ ਹੋਵੇਗਾ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਕਾਰਨ ਵਾਤਾਵਰਨ ਮੁਆਵਜਾ / ਜੁਰਮਾਨਾ ਵੀ ਹੋ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਹ ਜੁਰਮਾਨਾ ਪਹਿਲੀ ਵਾਰ ਉਲੰਘਣਾ ਕਰਨ ਤੇ 50,000/- ਰੁਪਏ, ਦੂਜੀ ਵਾਰ ਉਲੰਘਣਾ ਕਰਨ ਤੇ 75,000/- ਰੁਪਏ ਅਤੇ ਤੀਜੀ ਜਾਂ ਇਸ ਤੋਂ ਬਾਅਦ ਉਲੰਘਣਾ ਕਰਨ ਤੇ ਹਰੇਕ ਉਲੰਘਣਾ ਤੇ 1,00,000/- ਰੁਪਏ ਹੋ ਸਕਦਾ ਹੈ।ਇਸ ਮੌਕੇ ਜਿਲ੍ਹਾ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ, ਐਸ.ਏ.ਐਸ.ਨਗਰ ਵੱਲੋਂ ਕਿਸਾਨ ਵੀਰਾਂ, ਕੰਬਾਇਨ ਮਾਲਕਾਂ ਅਤੇ ਓਪਰੇਟਰਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਨੂੰ ਅੱਗ ਨਾ ਲਗਾਉਣ ਸਬੰਧੀ ਰਾਜ ਸਰਕਾਰ, ਜਿਲਾ ਪ੍ਰਸ਼ਾਸ਼ਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਕੰਬਾਇਨਾਂ ਨੂੰ ਸੁਪਰ ਐੱਸ.ਐੱਮ.ਐੱਸ ਲਗਾਏ ਬਗੈਰ ਨਾ ਚਲਾਇਆ ਜਾਵੇ।