ਕਿਸਾਨਾਂ ਵੱਲੋਂ ਪੰਜਾਬ ਚ ਵੱਡਾ ਐਲਾਨ ਆਈ ਇਹ ਵੱਡੀ ਖਬਰ

ਖੇਤੀ ਕਾਨੂੰਨਾਂ ਉੱਪਰ ਸੰਘਰਸ਼ ਕਰ ਰਹੀਆਂ 31 ਕਿਸਾਨ ਜੱਥੇਬੰਦੀਆਂ ਅੱਜ ਮਤਲਬ ਕਿ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਧਰਨੇ ਲਾਉਣਗੀਆਂ ਅਤੇ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰਨਗੀਆਂ। ਇਨ੍ਹਾਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੂਬੇ ‘ਚ ਅੱਜ ਤੋਂ ਸਮੁੱਚਾ ਰੇਲ ਨੈੱਟਵਰਕ ਠੱਪ ਕਰ ਦਿੱਤਾ ਜਾਵੇਗਾ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24 ਸਤੰਬਰ ਤੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਚ ਲਾਏ ਪੱਕੇ ਮੋਰਚਿਆਂ ਕਾਰਨ ਸੂਬੇ ਚ ਪਿਛਲੇ 7 ਦਿਨਾਂ ਤੋਂ ਪੰਜਾਬ ਦਾ ਪੂਰੇ ਦੇਸ਼ ਨਾਲੋਂ ਰੇਲ ਸੰਪਰਕ ਟੁੱਟਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਵਲੋਂ ਅੱਜ ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਚ 40 ਹਜ਼ਾਰ ਵਾਹਨਾਂ ਚ 2 ਲੱਖ ਲੋਕ ਹਿੱਸਾ ਲੈਣਗੇ। ਇਹ ਮਾਰਚ ਚੰਡੀਗੜ੍ਹ ਪਹੁੰਚੇਗਾ, ਜਿੱਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ ਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ। ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ,ਏਅਰਪੋਰਟ ਲਾਈਟ ਤੋਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। ਦੱਸ ਦਈਏ ਕਿ ਕਿਸਾਨ ਵਰਗ ਜਥੇਬੰਦੀਆਂ ਕਲਾਕਾਰ ਤੇ ਪਾਰਟੀਆਂ ਸਭ ਕੇਂਦਰ ਦਾ ਰੋਸ ਕਰ ਰਹੇ ਹਨ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ

Leave a Reply

Your email address will not be published. Required fields are marked *