ਕਿਸਾਨ ਬਿੱਲਾਂ ਦਾ ਜਿਸ ਨੂੰ ਕੇਂਦਰ ਸਰਕਾਰ ਨੇ ਪਾਸ ਕੀਤਾ ਹੈ ਅਤੇ ਰਾਸ਼ਟਰਪਤੀ ਦੀ ਮੋਹਰ ਤੋਂ ਬਾਅਦ ਹੁਣ ਇਹ ਬਿੱਲ ਕਾਨੂੰਨ ਦਾ ਰੂਪ ਬਣ ਗਏ ਹਨ। ਪਰ ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵੱਖ ਵੱਖ ਤਰੀਕਿਆਂ ਦੇ ਨਾਲ ਕਿਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਕਿਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਹੁਣ ਇੱਕ ਵੱਡੀ ਖਬਰ ਰਾਹੁਲ ਗਾਂਧੀ ਦੇ ਬਾਰੇ ਆ ਰਹੀ ਹੈ।ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ‘ਚ ਟਰੈਕਟਰ ਰੈਲੀ ਕੱਢਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਉਹਨਾਂ ਵੱਲੋਂ ਤਿੰਨ ਦਿਨ ਦਾ ਪੰਜਾਬ ਦੌਰਾ ਕੀਤਾ ਜਾਵੇਗਾ, ਜਿਸਦੀ ਸ਼ੁਰੂਆਤ ਮੋਗਾ ਤੋਂ 2 ਅਕਤੂਬਰ ਨੂੰ ਹੋ ਸਕਦੀ ਹੈ। ਹਾਲਾਂਕਿ ਪਾਰਟੀ ਵੱਲੋਂ ਦੇਰ ਸ਼ਾਮ ਤੱਕ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ ਪਰ ਸੂਤਰਾਂ ਮੁਤਾਬਕ ਉਹ 2 ਨੂੰ ਮੋਗਾ, 3 ਨੂੰ ਸੰਗਰੂਰ ਤੇ 4 ਅਕਤੂਬਰ ਨੂੰ ਪਟਿਆਲਾ ‘ਚ ਟਰੈਕਟਰ ਰੈਲੀ ਕਰ ਸਕਦੇ ਹਨ।
ਰਾਹੁਲ ਗਾਂਧੀ ਬਾਰੇ ਪੰਜਾਬ ਨੂੰ ਲੈ ਕੇ ਆਈ ਇਹ ਵੱਡੀ ਖਬਰ
