ਪਰ ਹੁਣ ਹੋਲੀ ਹੋਲੀ ਹਾਲਤ ਨੌਰਮਲ ਹੁੰਦੇ ਦਿੱਖ ਰਹੇ ਹਨ ਅਤੇ ਅੰਤਰਾਸ਼ਟਰੀ ਫਲਾਈਟਾਂ ਚਾਲੂ ਹੋ ਰਹੀਆਂ ਹਨ ਕਈ ਦੇਸ਼ਾਂ ਨੂੰ ਇੰਡੀਆ ਤੋਂ ਅੰਤਰਾਸ਼ਟਰੀ ਫਲਾਈਟਾਂ ਜਾ ਰਹੀਆਂ ਅਤੇ ਓਥੋਂ ਵਾਪਿਸ ਆ ਰਹੀਆਂ ਹਨ। ਹੁਣ ਅੰਤਰਾਸ਼ਟਰੀ ਫਲਾਈਟਾਂ ਦੇ ਬਾਰੇ ਵਿਚ ਇੱਕ ਵੱਡੀ ਖੁਸ਼ੀ ਦੀ ਖਬਰ ਆ ਰਹੀ ਹੈ।ਸੈਕਟਰ-37 ਸਥਿਤ ਭਾਰਤੀ ਜਨਤਾ ਪਾਰਟੀ ਦਫਤਰ ‘ਚ ਪਾਰਟੀ ਨੇਤਾਵਾਂ ਨਾਲ ਖੇਤੀ ਕਾਨੂੰਨਾਂ ਬਾਰੇ ਸਰਕਾਰ ਦਾ ਪੱਖ ਸਾਂਝਾ ਕਰਨ ਆਏ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਫਲਾਈਟਾਂ ਦੀ ਕੁਨੈਕਟੀਵਿਟੀ ਵਧਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਉਨ੍ਹਾਂ ਦਾ ਦਾਅਵਾ ਹੈ ਕਿ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਛੇਤੀ ਹੀ ਅਮਰੀਕਾ, ਆਸਟਰੇਲੀਆ, ਕੈਨੇਡਾ ਤੇ ਯੂਰਪ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹਵਾਬਾਜ਼ੀ ਕੰਪਨੀਆਂ ਨਾਲ ਗੱਲ ਕਰਨਗੇ ਤੇ ਉਨ੍ਹਾਂ ਨੂੰ ਫਲਾਈਟਾਂ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ। ਇਸ ਦੇ ਲਈ ਛੇਤੀ ਹੀ ਇਕ ਬੈਠਕ ਸੱਦੀ ਜਾਵੇਗੀ, ਜਿਸ ‘ਚ ਏਅਰਪੋਰਟ ਮੈਨੇਜਮੈਂਟ, ਪ੍ਰਸ਼ਾਸਨ ਤੇ ਪਾਰਟੀ ਨੇਤਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।