ਪਿਛਲੇ ਕੁਝ ਦਿਨਾਂ ਤੋਂ ਰਾਤ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਪੰਜਾਬ ਅਤੇ ਇਸਦੇ ਨਾਲ ਲੱਗਦੇ ਸੂਬਿਆਂ ਦੇ ਵਿਚ ਮੌਸਮ ਦਾ ਗਰਾਫ਼ ਡਿਗਣਾ ਸ਼ੁਰੂ ਹੋ ਗਿਆ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਦਾ ਘੱਟੋ ਘੱਟ ਤਾਪਮਾਨ 21.6 ਡਿਗਰੀ ਸੀ ਅਤੇ ਚਾਰ ਦਿਨ ਬਾਅਦ ਇਹ ਤਾਪਮਾਨ ਲਗਭਗ 3 ਡਿਗਰੀ ਘੱਟ ਕੇ 18.9 ਹੋ ਗਿਆ ਹੈ।ਮਹਿਜ਼ ਚਾਰ ਦਿਨਾਂ ਵਿਚ ਆਈ ਇਸ ਗਿਰਾਵਟ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਤਾਪਮਾਨ ਦੇ ਹੋਰ ਹੇਠਾਂ ਆਉਣ ਦੀ ਸੰਭਾਵਨਾ ਹੈ। ਆਈ.ਐਮ.ਡੀ. (ਇੰਡੀਆ ਮੈਟਰੋਲੋਜੀਕਲ ਡਿਪਾਰਟਮੈਂਟ) ਵੱਲੋਂ ਜਾਰੀ ਇਕ ਰਿਪੋਰਟ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਆਉਣ ਵਾਲੇ 15 ਅਕਤੂਬਰ ਤੱਕ ਮੌਸਮ ਦੇ ਵਿੱਚ ਬਦਲਾਵ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਰਾਤ ਦੇ ਤਾਪਮਾਨ ਦੇ ਗ੍ਰਾਫ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।