ਪੰਜਾਬ ਚ ਕੋਰੋਨਾ ਦ ਕਰਕੇ ਕੀ ਤਰਾਂ ਦੀਆਂ ਪਾਬੰਦੀਆਂ ਹਜੇ ਵੀ ਲਾਗੂ ਹਨ ਤਾਂ ਜੋ ਇਸ ਵਾਇਰਸ ਨੂੰ ਵਧਣ ਤੋਂ ਰੋਕਿਆ ਜਾ ਸਕੇ। ਪੰਜਾਬ ਅਤੇ ਦੇਸ਼ ਦੇ ਸਾਰੇ ਸਕੂਲ ਬੰਦ ਪਏਏ ਹੋਏ ਹਨ। ਬੱਚਿਆਂ ਨੂੰ ਆਨਲਾਈਨ ਕਲਾਸਾਂ ਲਾ ਕੇ ਪੜਾਇਆ ਜਾ ਰਿਹਾ ਹੈ। ਕੱਲ੍ਹ ਸ਼ੁਕਰਵਾਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਪ੍ਰੋਗਰਾਮ ਚ ਫੀਸ ਦੇ ਇੱਕ ਮਾਮਲੇ ਬਾਰੇ ਦਸਿਆ।ਕੈਪਟਨ ਨੇ ਦੱਸਿਆ ਕੇ ਉਹਨਾਂ ਨੂੰ ਮੁਕਤਸਰ ਦੇ ਇੱਕ ਨਿਵਾਸੀ ਵੱਲੋਂ ਕੀਤੀ ਸ਼ਿਕਾਇਤ ਮਿਲੀ ਕਿ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ,ਸ੍ਰੀ ਮੁਕਤਸਰ ਸਾਹਿਬ ਵੱਲੋਂ ਆਨਲਾਈਨ ਸਿੱਖਿਆ ਸਮੂਹ ਵਿੱਚੋਂ ਇੱਕ ਵਿਦਿਆਰਥੀ ਨੂੰ ਫੀਸ ਅਦਾ ਨਾ ਕਰਨ ਕਰਕੇ ਬਾਹਰ ਕੱਢ ਦਿੱਤਾ ਗਿਆ ਹੈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਵੇਰੇ ਹੀ ਡਿਪਟੀ ਕਮਿਸ਼ਨਰ ਨੂੰ ਇਹ ਮਸਲਾ ਸੁਲਝਾਉਣ ਦੇ ਨਿਰਦੇਸ਼ ਦੇ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਸ਼ਿਕਾਇਤਕਰਤਾ ਦੀ ਧੀ ਨੂੰ ਹੁਣ ਕਲਾਸਾਂ ਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਪ੍ਰਾਈਵੇਟ ਸਕੂਲ ਦੁਆਰਾ ਫੀਸ ਮਾਮਲੇ ਤੇ ਕੈਪਟਨ ਨੇ ਕੀਤਾ ਫੋਰਨ ਇਹ ਕੰਮ
