ਕੋਰੋਨਾ ਵਾਇਰਸ ਦਾ ਕਰਕੇ ਸਾਰੀ ਦੁਨੀਆਂ ਤੇ ਇਸ ਵਾਇਰਸ ਨੂੰ ਰੋਕਣ ਲਈ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਈ ਦੇਸ਼ਾਂ ਨੇ ਆਪਣੀਆਂ ਇੰਟਰਨੈਸ਼ਨਲ ਫਲਾਈਟਾਂ ਤੇ ਪਾਬੰਦੀ ਲਗਾਈ ਸੀ ਅਤੇ ਕਈਆਂ ਨੇ ਵੀਜੇ ਦੇਣ ਤੇ ਪਾਬੰਦੀ ਲਗਾਈ ਹੋਈ ਹੈ। ਪਰ ਹੁਣ ਹੋਲੀ ਹੋਲੀ ਇਹਨਾਂ ਪਾਬੰਦੀਆਂ ਵਿਚ ਢਿਲਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇੰਟਰਨੈਸ਼ਨਲ ਫਲਾਈਟਾਂ ਚਾਲੂ ਕੀਤੀਆਂ ਜਾ ਰਹੀਆਂ ਹਨ। ਹੁਣ ਇੱਕ ਵੱਡੀ ਖਬਰ ਆ ਰਹੀ ਹੈ ਕੇ ਇਸ ਦੇਸ਼ ਨੇ ਆਪਣੀ ਵੀਜਾ ਸਰਵਿਸ ਮੁੜ ਖੋਲ ਦਿੱਤੀ ਹੈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।ਨੇਪਾਲ ਨੇ ਇਕ ਮਹੀਨੇ ਦੀ ਮੁਅੱਤਲੀ ਦੇ ਬਾਅਦ ਐਤਵਾਰ ਤੋਂ ਵਿਦੇਸ਼ੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ। ਇਮੀਗ੍ਰੇਸ਼ਨ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਦੇ ਇਕ ਮੈਂਬਰ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਬਾਅਦ 10 ਅਗਸਤ ਨੂੰ ਵੀਜ਼ਾ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਵਿਭਾਗ ਦੇ ਸੂਚਨਾ ਅਧਿਕਾਰੀ ਰਾਮ ਚੰਦਰ ਤਿਵਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਵੀਜ਼ਾ ਸੇਵਾਵਾਂ ਨੂੰ ਮੁੜ ਤੋਂ ਸ਼ੁਰੂ ਕਰਨ ਨਾਲ ਮੁੱਖ ਰੂਪ ਨਾਲ ਮਹਾਮਾਰੀ ਦੇ ਦੌਰਾਨ ਨੇਪਾਲ ਵਿਚ ਰਹਿ ਰਹੇ ਵਿਦੇਸ਼ੀਆਂ ਨੂੰ ਲਾਭ ਹੋਵੇਗਾ।