ਕੈਪਟਨ ਸਰਕਾਰ ਨੇ ਕੀਤਾ ਪ੍ਰਕਾਸ਼ ਸਿੰਘ ਬਾਦਲ ਦਾ ਇਹ ਰੁਕਿਆ ਹੋਇਆ ਕੰਮ

ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ ਤਾਂ ਸ਼ੇਅਰ ਜਰੂਰ ਕਰੋ ਜੀ ਤਾਜ਼ਾ ਤੇ ਸੱਚੀਆਂ ਖ਼ਬਰਾਂ ਸਭ ਤੋ ਪਹਿਲਾਂ ਦੇਖਣ ਲਈ ਸਾਡੇ ਪੇਜ਼ follow ਜਰੂਰ ਕਰੋ ਜੀ

WhatsApp Group (Join Now) Join Now

ਕੈਪਟਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਦੇਸ਼ ਵਿਚ ਹੋਏ ਇਲਾਜ ਦੇ ਬਕਾਇਆ ਮੈਡੀਕਲ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਸਿਹਤ ਵਿਭਾਗ ਕੋਲ ਵੱਡੇ ਬਾਦਲ ਦੇ ਬਕਾਇਆ ਮੈਡੀਕਲ ਬਿੱਲ ਫਸੇ ਹੋਏ ਸਨ, ਜਿਨ੍ਹਾਂ ’ਤੇ ਇਤਰਾਜ਼ ਲੱਗੇ ਸਨ। ਸਿਹਤ ਵਿਭਾਗ ਦੀ ਮੈਡੀਕਲ ਕਮੇਟੀ ਵਲੋਂ ਸਾਬਕਾ ਮੁੱਖ ਮੰਤਰੀ ਬਾਦਲ ਦੇ ਮੈਡੀਕਲ ਬਿੱਲਾਂ ਨੂੰ ਦੋ ਦਿਨ ਪਹਿਲਾਂ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਹੁਣ ਇਹ ਬਿੱਲ ਅਦਾਇਗੀ ਲਈ ਵਿੱਤ ਵਿਭਾਗ ਕੋਲ ਜਾਣਗੇ।

ਵੇਰਵਿਆਂ ਅਨੁਸਾਰ ਪੰਜਾਬ ਦੇ ਸਿਹਤ ਵਿਭਾਗ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਕਾਇਆ ਪਏ 18.25 ਲੱਖ ਰੁਪੲੇ ਦੇ ਬਿੱਲਾਂ ਨੂੰ ਪ੍ਰਵਾਨਗੀ ਦੇ ਕੇ ਪੰਜਾਬ ਸਰਕਾਰ ਕੋਲ ਭੇਜ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ 80 ਲੱਖ ਰੁਪਏ ਦੇ ਮੈਡੀਕਲ ਬਿੱਲ ਦੀ ਅਦਾਇਗੀ ਕੀਤੀ ਗਈ ਸੀ। ਲੰਮੇ ਅਰਸੇ ਤੋਂ ਬਕਾਇਆ ਮੈਡੀਕਲ ਬਿੱਲ ਦਫ਼ਤਰਾਂ ਦੀ ਘੁੰਮਣ-ਘੇਰੀ ਵਿਚ ਫਸਿਆ ਹੋਇਆ ਸੀ। ਸੂਤਰ ਦੱਸਦੇ ਹਨ ਕਿ ਬਕਾਇਆ ਬਿੱਲ ’ਤੇ ਇਤਰਾਜ਼ ਲੱਗੇ ਸਨ।

ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 8 ਫਰਵਰੀ ਤੋਂ 20 ਫਰਵਰੀ 2017 ਤੱਕ ਅਮਰੀਕਾ ਵਿਚ ਆਪਣੇ ਇਲਾਜ ਵਾਸਤੇ ਗਏ ਸਨ। ਕੈਪਟਨ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਦਾ ਅਮਰੀਕਾ ਦੇ ਓਹਾਇਓ ਦੇ ਕਲੀਵਲੈਂਡ ਹਸਪਤਾਲ ਵਿਚ ਇਲਾਜ ਚੱਲਿਆ ਸੀ। ਉਨ੍ਹਾਂ ਨਾਲ ਤਤਕਾਲੀ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ ਅਤੇ ਡਾ. ਕੇ.ਕੇ. ਤਲਵਾੜ ਵੀ ਗਏ ਸਨ। ਉਨ੍ਹਾਂ ਦੇ ਵਿਦੇਸ਼ੀ ਇਲਾਜ ਦਾ ਕੁੱਲ ਮੈਡੀਕਲ ਬਿੱਲ ਕਰੀਬ ਇੱਕ ਕਰੋੜ ਰੁਪੲੇ ਬਣਿਆ ਸੀ,

ਜਿਸ ’ਚੋਂ 80 ਲੱਖ ਦੀ ਅਦਾਇਗੀ ਪਹਿਲਾਂ ਹੀ ਹੋ ਚੁੱਕੀ ਸੀ। ਵੱਡੇ ਬਾਦਲ ਜਦੋਂ ਤੀਜੀ ਵਾਰ ਦਫ਼ਾ ਮੁੱਖ ਮੰਤਰੀ ਬਣੇ ਸਨ, ਊਹ ਉਦੋਂ ਵੀ ਇਲਾਜ ਲਈ ਅਮਰੀਕਾ ਗਏ ਸਨ। ਬਾਦਲ ਪਰਿਵਾਰ ਦਾ ਲੰਘੇ 13 ਵਰ੍ਹਿਆਂ ਦਾ ਇਲਾਜ ਖਰਚਾ ਕਰੀਬ 4.60 ਕਰੋੜ ਰੁਪੲੇ ਰਿਹਾ ਹੈ,

ਜਿਸ ਦੀ ਅਦਾਇਗੀ ਸਰਕਾਰੀ ਖ਼ਜ਼ਾਨੇ ’ਚੋਂ ਹੋਈ ਹੈ। ਸੂਤਰ ਦੱਸਦੇ ਹਨ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਮੈਡੀਕਲ ਬਿੱਲ ਹਾਲੇ ਫਸੇ ਹੋਏ ਹਨ। ਪੰਜਾਬ ਸਰਕਾਰ ਨੇ ਕੁਝ ਅਰਸਾ ਪਹਿਲਾਂ ਵਜ਼ੀਰਾਂ ਲਈ ਸਿਹਤ ਬੀਮਾ ਸਕੀਮ ਲਿਆਉਣ ਦਾ ਫ਼ੈਸਲਾ ਕੀਤਾ ਸੀ ਪ੍ਰੰਤੂ ਉਹ ਸਕੀਮ ਸਿਰੇ ਨਹੀਂ ਲੱਗ ਸਕੀ ਸੀ।

Leave a Reply

Your email address will not be published. Required fields are marked *