ਦੇਖੋ ਕਿਵੇਂ ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਬੰਦਗੀ ਕੀਤੀ

ਬਾਬਾ ਬੁੱਢਾ ਜੀ ਨੇ 125 ਸਾਲ ਦੀ ਉਮਰ ਵਿੱਚੋ 113 ਸਾਲ ਸਿੱਖੀ ਕਮਾਈ ਧੰਨ ਧੰਨ ਬਾਬਾ ਬੁੱਢਾ ਜੀ ਦਾ ਸਾਲਾਨਾ ਜੋੜ ਮੇਲਾ ਇਸ ਵਾਰ 6 ਅਕਤੂਬਰ 2023 ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ,ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ।

ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।ਮਾਪਿਆਂ ਨੇ ਉਹਨਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਹਨਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਹਨਾਂ ਗੁਰੂ ਜੀ ਦਾ ਉਪਦੇਸ਼ ਸੁਣਿਆ।

WhatsApp Group (Join Now) Join Now

ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਹਨਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਬਾਬ ਸੁਣ ਕੇ ਕਿਹਾ ਕਿ ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ। ਉਸ ਦਿਨ ਤੋਂ ਬੂੜਾ ਜੀ ਦਾ ਨਾਂ ਬੁੱਢਾ ਜੀ ਪੈ ਗਿਆ।ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਸ਼ੀਸ਼ ਬਣ ਗਏ। ਉਹ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਵੀ ਨਿਭਾਉਂਦੇ ਅਤੇ ਨਾਮ ਜਪਦੇ ਰਹਿੰਦੇ।

ਉਹਨਾਂ ਨੇ ਆਪਣਾ ਜੀਵਨ ਸੰਗਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਹਨਾਂ ਉੱਪਰ ਬਹੁਤ ਪ੍ਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।

ਬਾਬਾ ਬੁੱਢਾ ਜੀ ਸਿੱਖ ਇਤਿਹਾਸ ਅੰਦਰ ਇੱਕ ਹੀ ਵੇਲੇ ਬ੍ਰਹਮ ਗਿਆਨੀ, ਅਨਿੰਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰਈਏ,ਪ੍ਰਚਾਰਕ ਜਿਹੇ ਵਿਸ਼ੇਸ਼ਣਾਂ ਨਾਲ ਜਾਣੀ ਜਾਣ ਵਾਲੀ ਸ਼ਖ਼ਸੀਅਤ ਹੈ।ਬਾਬਾ ਬੁੱਢਾ ਜੀ ਨੇ 125 ਸਾਲ ਦੀ ਉਮਰ ਵਿੱਚੋ 113 ਸਾਲ ਸਿੱਖੀ ਕਮਾਈ ਭਾਵ ਕਿ ਸਿੱਖ ਧਰਮ ਵਿੱਚ ਸੇਵਾ ਨਿਭਾਈ।।ਇਹ ਉਹ ਅਸਥਾਨ ਹੈ,

ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਪੁੱਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ। ਬਾਬਾ ਬੁੱਢਾ ਜੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਹੋਣ ਉੱਪਰੰਤ ਪਹਿਲੇ ਗ੍ਰੰਥੀ ਥਾਪਿਆ ਸੀ। ਬਾਬਾ ਜੀ 125 ਸਾਲ ਉਮਰ ਿਵਚ ਅਕਾਲ ਚਲਾਣਾ ਕਰ ਗਏ।

Leave a Reply

Your email address will not be published. Required fields are marked *